Chandigarh News: ਚੰਡੀਗੜ੍ਹ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 6 ਜੂਨ ਤੱਕ ਰੱਦ, ਕਿਸੇ ਵੇਲੇ ਵੀ ਲੱਗ ਸਕਦੀ ਹੈ ਚੋਣ ਡਿਊਟੀ 
Published : Apr 12, 2024, 10:26 am IST
Updated : Apr 12, 2024, 10:26 am IST
SHARE ARTICLE
Chandigarh Municipal Corporation
Chandigarh Municipal Corporation

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਨੂੰ ਹਫ਼ਤੇ ਦੇ 7 ਦਿਨ ਹੀ ਕੰਮ 'ਤੇ ਆਉਣਾ ਪਵੇਗਾ

Chandigarh News: ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 6 ਜੂਨ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਵੀਰਵਾਰ ਨੂੰ ਨਿਗਮ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿਤੇ ਹਨ ਤੇ ਸਰਕੂਲਰ ਕਮ ਨੋਟਿਸ ਵੀ ਜਾਰੀ ਹੋ ਗਿਆ ਹੈ।ਇਹ ਛੁੱਟੀਆਂ ਚੋਣਾਂ ਦੇ ਮੱਦੇਨਜ਼ਰ ਰੱਦ ਕੀਤੀਆਂ ਗਈਆਂ ਹਨ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹੋਰ ਵੀ ਕਈ ਅਦਾਰਿਆਂ ਨੇ ਛੁੱਟੀਆਂ ਰੱਦ ਕੀਤੀਆਂ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਨੂੰ ਹਫ਼ਤੇ ਦੇ 7 ਦਿਨ ਹੀ ਕੰਮ 'ਤੇ ਆਉਣਾ ਪਵੇਗਾ। ਇਹ ਹੁਕਮ ਸਾਰੇ ਮੁਲਾਜ਼ਮਾਂ ਲਈ ਲਾਗੂ ਹੋਵੇਗਾ ਫਿਰ ਚਾਹੇ ਉਹਨਾਂ ਦੀ ਚੋਣਾਂ ਵਿਚ ਡਿਊਟੀ ਲੱਗੀ ਹੋਵੇ ਜਾਂ ਨਹੀਂ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਦੇ ਤਬਾਦਲਿਆਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ ਚਾਹੇ ਉਸ ਦਾ ਕੋਈ ਵੀ ਵਿਭਾਗ ਹੋਵੇ। 

ਸਿਰਫ਼ ਐਮਰਜੈਂਸੀ ਹੋਣ 'ਤੇ ਹੀ ਦਿੱਤੀ ਜਾਵੇਗੀ ਛੁੱਟੀ
ਨੋਟਿਸ ਵਿਚ 18 ਮਾਰਚ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਵਿਚ ਚੰਡੀਗੜ੍ਹ ਦੇ ਮੁਲਾਜ਼ਮਾਂ ਅਤੇ ਚੋਣ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੇ ਲਈ ਰੀਜ਼ੈਂਨਟੇਸ਼ਨ ਪਬਲਿਕ ਐਕਟ 1951 ਦੀ ਧਾਰਾ 28ਏ ਦਾ ਹਵਾਲਾ ਦਿੰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਮੁਲਾਜ਼ਮ ਚੋਣ ਅਫ਼ਸਰ ਜਾਂ ਸਬੰਧਤ ਅਧਿਕਾਰੀ ਦੀ ਆਗਿਆ, ਲਏ ਬਿਨਾਂ ਛੁੱਟੀ 'ਤੇ ਨਹੀਂ ਜਾਵੇਗਾ ਜਦੋਂ ਤੱਕ ਕੋਈ ਐਮਰਜੈਂਸੀ ਜਾਂ ਟਾਲਣਯੋਗ ਸਥਿਤੀ ਨਾ ਹੋਵੇ, ਛੁੱਟੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ

ਕਿਸੇ ਵੇਲੇ ਵੀ ਚੋਣ ਡਿਊਟੀ 'ਤੇ  ਭੇਜਿਆ ਜਾ ਸਕਦਾ ਹੈ- ਕਮਿਸ਼ਨਰ 
ਨਿਗਮ ਕਮਿਸ਼ਨਰ ਅਨੰਦਿਤਾ ਮਿਤਰਾ ਨੇ ਦੱਸਿਆ ਕਿ ਦੇਖਣ ਵਿਚ ਆ ਰਿਹਾ ਸੀ ਕਿ ਨਗਰ ਨਿਗਮ ਦੇ ਕਈ ਮੁਲਾਜ਼ਮਾਂ ਨੇ ਆਊਟ ਸਟੇਸ਼ਨ ਲੀਵ ਅਪਲਾਈ ਕਰ ਦਿੱਤੀ ਸੀ, ਜਿਸ ਨੂੰ ਦੇਖਦੇ ਹੋਏ ਉਕਤ ਨੋਟਿਸ ਕਮ ਸਰਕੂਲਰ ਜਾਰੀ ਕਰਨਾ ਪਿਆ ਹੈ ਕਿਉਂਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨੋਟਿਸ ਸਾਰੇ ਮੁਲਾਜ਼ਮਾਂ ਲਈ ਹੈ ਭਾਵੇਂ ਚੋਣ ਡਿਊਟੀ ਲੱਗੀ ਹੋਵੇ ਜਾਂ ਨਾ।

ਉਨ੍ਹਾਂ ਨੂੰ ਵੀ ਕਿਸੇ ਵੇਲ ਚੋਣ ਡਿਊਟੀ 'ਤੇ ਭੇਜਿਆ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਵਿਚ ਕੋਈ ਰੁਕਾਵਟ ਨਾ ਆਵੇ, ਇਸ ਲਈ ਸਾਰੇ ਮੁਲਾਜ਼ਮਾਂ ਨੂੰ ਚੋਣ ਪ੍ਰਕਿਰਿਆ ਦੌਰਾਨ 24 ਘੰਟੇ ਡਿਊਟੀ 'ਤੇ ਹਾਜ਼ਰ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਘਰ ਵਿਚ ਐਮਰਜੈਂਸੀ ਹੁੰਦੀ ਹੈ ਜਾਂ ਕੋਈ ਅਜਿਹੀ ਸਥਿਤੀ ਬਣ ਜਾਂਦੀ ਹੈ ਜਿਸ ਨੂੰ ਟਾਲਿਆ ਨਹੀਂ ਜਾ ਸਕਦਾ ਤਾਂ ਛੁੱਟੀ ਦਿੱਤੀ ਜਾਵੇਗੀ। ਫੋਨ 24 ਘੰਟੇ ਇਸ ਲਈ ਚਾਲੂ ਰੱਖਣ ਲਈ ਹੁਕਮ ਦਿੱਤੇ ਗਏ ਹਨ ਕਿਉਂਕਿ ਛੁੱਟੀ ਵਾਲੇ ਦਿਨ ਮੁਲਾਜ਼ਮ ਫੋਨ ਹੀ ਬੰਦ ਕਰ ਦਿੰਦੇ ਹਨ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement