Chandigarh Hospital Threat News: ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭੇਜੀ ਈ-ਮੇਲ, ਪੁਲਿਸ ਨੇ ਇਲਾਕਾ ਕੀਤਾ ਸੀਲ
Published : Jun 12, 2024, 11:31 am IST
Updated : Jun 12, 2024, 11:39 am IST
SHARE ARTICLE
Chandigarh Hospital threatened to bomb News in punjabi
Chandigarh Hospital threatened to bomb News in punjabi

Chandigarh Hospital Threat News: ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ

Chandigarh Hospital Threatened to bomb News in punjabi : ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਧਮਕੀ ਭਰੀ ਮੇਲ ਵੀ ਭੇਜੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਬੰਬ ਨਿਰੋਧਕ ਦਸਤੇ ਵੀ ਉਥੇ ਪਹੁੰਚ ਗਏ ਹਨ। ਸੈਕਟਰ 32 ਵਿਚ ਇਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ।

ਇਹ ਵੀ ਪੜ੍ਹੋ:Delhi Water Crisis: ਦਿੱਲੀ ਵਿੱਚ ਪਾਣੀ ਸੰਕਟ ਬਾਰੇ ‘ਸੁਪਰੀਮ’ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਟਕਾਰ  

ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ।

ਇਹ ਵੀ ਪੜ੍ਹੋ:  Congo Boat News: ਨਦੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਕਿਸ਼ਤੀ , 21 ਬੱਚਿਆਂ ਸਮੇਤ 86 ਲੋਕਾਂ ਦੀ ਡੁੱਬਣ ਨਾਲ ਹੋਈ ਦਰਦਨਾਕ ਮੌਤ

ਮੇਲ ਵਿੱਚ ਕੁਝ ਵੀ ਨਹੀਂ ਲਿਖਿਆ ਗਿਆ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ। ਨੇੜੇ ਹੀ ਰਿਹਾਇਸ਼ੀ ਇਲਾਕਾ ਹੈ, ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਹੈ। ਧਮਕੀ ਵਿੱਚ ਲਿਖਿਆ ਗਿਆ ਸੀ ਕਿ ਮਾਨਸਿਕ ਹਸਪਤਾਲ ਵਿੱਚ ਬੰਬ ਰੱਖਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ 'ਤੇ ਭੇਜ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਬੰਬ ਸਕੁਐਡ ਦੇ ਨਾਲ-ਨਾਲ ਡਾਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਦੀਆਂ ਧਮਕੀਆਂ ਹੋਰ ਹਸਪਤਾਲਾਂ ਨੂੰ ਵੀ ਮਿਲੀਆਂ ਹਨ। ਫਿਲਹਾਲ ਚੰਡੀਗੜ੍ਹ ਸਥਿਤ ਸੰਸਥਾ 'ਚ ਬੰਬ ਦੀ ਮੌਜੂਦਗੀ ਦੀ ਜਾਂਚ ਚੱਲ ਰਹੀ ਹੈ।

(For more Punjabi news apart from Chandigarh Hospital Threatened to bomb News in punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement