Shambhu Border News: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਕਿਹਾ
Published : Aug 12, 2024, 12:50 pm IST
Updated : Aug 12, 2024, 1:23 pm IST
SHARE ARTICLE
 Shambhu border
Shambhu border

 Shambhu Border News: ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਰੂਪ ਰੇਖਾ ਤੈਅ ਕਰਨ ਲਈ ਕਿਹਾ

 Shambhu border: ਸੁਪਰੀਮ ਕੋਰਟ ਨੇ 6 ਮਹੀਨਿਆਂ ਤੋਂ ਬੰਦ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ: Arvind Kejriwal News: ਕੇਜਰੀਵਾਲ ਨੇ ਮੁੜ ਸੁਪਰੀਮ ਕੋਰਟ 'ਚ ਪਾਈ ਪਟੀਸ਼ਨ, ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵਿਚਾਲੇ ਕੋਈ ਸਮਝੌਤਾ ਹੋ ਜਾਂਦਾ ਹੈ ਤਾਂ ਸੁਣਵਾਈ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Suchcha Soorm Movie : ''ਸੁੱਚਾ ਸੂਰਮਾ' ਦਾ ਨਵਾਂ ਪੋਸਟਰ ਹੋਇਆ ਜਾਰੀ, ਬੱਬੂ ਮਾਨ ਨੇ ਵਿਖਾਈ ਧਮਾਕੇਦਾਰ ਲੁੱਕ 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਕਿਹਾ ਸੀ। ਇਸ ਦੇ ਖਿਲਾਫ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਸੀ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਨਿਰਪੱਖ ਕਮੇਟੀ ਦੇ ਮੈਂਬਰਾਂ ਦੇ ਨਾਂ ਦਿੱਤੇ ਹਨ। ਇਹ ਕਮੇਟੀ ਮੈਂਬਰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚੋਲੇ ਵਜੋਂ ਕੰਮ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Shambhu Border News, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement