Chandigarh News: ਚੰਡੀਗੜ੍ਹ PGI ਵਿੱਚ ਡਾਕਟਰਾਂ ਦਾ ਪ੍ਰਦਰਸ਼ਨ: ਕੋਲਕਾਤਾ ਦੀ ਮਹਿਲਾ ਡਾਕਟਰ ਲਈ ਇਨਸਾਫ਼ ਦੀ ਕੀਤੀ ਮੰਗ
Published : Aug 12, 2024, 3:24 pm IST
Updated : Aug 12, 2024, 3:24 pm IST
SHARE ARTICLE
Demonstration in Chandigarh
Demonstration in Chandigarh

Chandigarh News: ਡਾਕਟਰਾਂ ਦੀ ਹੜਤਾਲ ਕਾਰਨ ਦੇਸ਼ ਭਰ 'ਚ OPD ਸੇਵਾਵਾਂ ਪ੍ਰਭਾਵਿਤ

 

Chandigarh News: ਪੀਜੀਆਈ ਚੰਡੀਗੜ੍ਹ ਵਿੱਚ ਰੈਜ਼ੀਡੈਂਟ ਡਾਕਟਰ  ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਕੋਲਕਾਤਾ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ।

ਪੜ੍ਹੋ ਪੂਰੀ ਖ਼ਬਰ :   Haryana News: ਨਾਮਧਾਰੀ ਡੇਰੇ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 8 ਲੋਕ ਜ਼ਖਮੀ

ਨਾਲ ਹੀ ਰੈਜ਼ੀਡੈਂਟ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਵਾਪਰਨ ਦੀ ਸੰਭਾਵਨਾ ਨਾ ਰਹੇ। ਵਿਰੋਧ ਕਰ ਰਹੇ ਡਾਕਟਰਾਂ ਨੇ ਓਪੀਡੀ, ਵਾਰਡ, ਅਪਰੇਸ਼ਨ ਥੀਏਟਰ ਦਾ ਸਾਰਾ ਕੰਮ ਬੰਦ ਕਰ ਦਿੱਤਾ ਹੈ। ਅੱਜ ਪੂਰੇ ਦੇਸ਼ ਵਿੱਚ ਡਾਕਟਰਾਂ ਵੱਲੋਂ ਅਜਿਹੀ ਹੜਤਾਲ ਕੀਤੀ ਗਈ ਹੈ।

ਪੜ੍ਹੋ ਪੂਰੀ ਖ਼ਬਰ :    Panthak News: ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ- ਜਥੇਦਾਰ ਗਿਆਨੀ ਰਘਬੀਰ ਸਿੰਘ

ਇਸ ਮਾਮਲੇ ਵਿੱਚ ਚੰਡੀਗੜ੍ਹ ਪੀਜੀਆਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਪ੍ਰਨੀਤ ਰੈਡੀ ਨੇ ਦੱਸਿਆ ਕਿ ਕੋਲਕਾਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਅਸੀਂ ਇਸ ਨੂੰ ਜਨਤਕ ਪਲੇਟਫਾਰਮ 'ਤੇ ਬਿਆਨ ਵੀ ਨਹੀਂ ਕਰ ਸਕਦੇ।
ਇਸ ਦੇ ਬਾਵਜੂਦ ਬੰਗਾਲ ਸਰਕਾਰ ਅਤੇ ਮੈਡੀਕਲ ਕਾਲਜ ਪ੍ਰਸ਼ਾਸਨ ਮੁਲਜ਼ਮਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਲਈ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਆਮ ਰੋਜ਼ਾਨਾ ਦੇ ਕੰਮ ਬੰਦ ਕਰ ਦਿੱਤੇ ਗਏ ਹਨ। ਜਲਦੀ ਹੀ ਮੀਟਿੰਗ ਵੀ ਕੀਤੀ ਜਾਵੇਗੀ ਅਤੇ ਐਮਰਜੈਂਸੀ ਸੇਵਾਵਾਂ ਬਾਰੇ ਫੈਸਲਾ ਲਿਆ ਜਾਵੇਗਾ। ਜੇਕਰ ਪੀੜਤ ਨੂੰ ਇਨਸਾਫ਼ ਨਾ ਮਿਲਿਆ ਤਾਂ ਐਮਰਜੈਂਸੀ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।

(For more Punjabi news apart from Demonstration in Chandigarh, stay tuned to Rozana Spokesman)


 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement