ਪੰਜਾਬ ’ਚ ਸਿਹਤ ਸਹੂਲਤਾਂ ਦਾ ਹੋਇਆ ਕਾਇਆਕਲਪ, ਸਰਕਾਰੀ ਹਸਪਤਾਲ ਬਣ ਰਹੇ ਨੇ ਪ੍ਰਾਈਵੇਟ ਹਸਪਤਾਲਾਂ ਦਾ ਵਿਕਲਪ
Published : Jan 13, 2025, 12:06 pm IST
Updated : Jan 13, 2025, 12:06 pm IST
SHARE ARTICLE
Government hospitals are becoming an alternative to private hospitals in Punjab News
Government hospitals are becoming an alternative to private hospitals in Punjab News

ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ’ਚ 70 ਫੀ ਸਦੀ ਦੀ ਕਮੀ ਆਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਪੰਜਾਬ ’ਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਹਰ ਲਿਹਾਜ਼ ਤੋਂ ਬੇਹਤਰੀਨ ਸਿਹਤ ਸੁਵਿਧਾਵਾਂ ਮੁਹਈਆ ਕਰਵਾ ਕੇ ਨਿੱਜੀ ਹਸਪਤਾਲਾਂ ਨਾਲੋਂ ਵੀ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਦੀ ਵੱਡੀ ਯੋਜਨਾ ਅਧੀਨ ਮਰੀਜ਼ਾਂ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਐਮਰਜੈਂਸੀ ਵਾਰਡਾਂ ਦਾ ਕਾਇਆਕਲਪ ਕੀਤਾ ਜਾਵੇਗਾ। ਐਮਰਜੈਂਸੀ ਵਾਰਡਾਂ ’ਚ ਭੀੜ ਨੂੰ ਕੰਟਰੋਲ ਕਰਨ ਦੇ ਲਈ ਹਰ ਐਮਰਜੈਂਸੀ ਵਾਰਡ ’ਚ ਸਹੂਲਤ ਕੇਂਦਰ ਸਥਾਪਤ ਕੀਤੇ ਜਾਣਗੇ ਜਿਸ ਤਹਿਤ ਰੋਗੀ ਨੂੰ ਸਿਰਫ਼ ਇਕ ਰਿਸ਼ਤੇਦਾਰ ਸਹਾਇਕ ਦੇ ਰੂਪ ਵਿਚ ਐਮਰਜੈਂਸੀ ਵਾਰਡ ’ਚ ਦਾਖ਼ਲ ਹੋ ਸਕੇਗਾ, ਜਦਕਿ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਮਰੀਜ਼ ਦੀ ਸਹਾਇਤਾ ’ਚ ਤੈਨਾਤ ਕੀਤੇ ਜਾਣਗੇ। 

ਇਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਚਾਰ ਹੋਰ ਜ਼ਿਲ੍ਹਿਆਂ ਦੇ ’ਚ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਵੇਗੀ ਜਿਸ ਦਾ ਨਿਰਮਾਣ ਅਗਲੇ ਛੇ ਮਹੀਨੇ ਦੇ ’ਚ ਸ਼ੁਰੂ ਹੋ ਜਾਵੇਗਾ। ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮਲੇਰਕੋਟਲਾ ’ਚ ਇਹ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦਾ ਨਿਰਮਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਵੀ ਪੰਜਾਬ ’ਚ ਡੇਂਗੂ ਦੇ ਮਾਮਲਿਆਂ ਚ ਕਮੀ ਆਈ ਹੈ ਕਿਉਂਕਿ ਸਿਹਤ ਵਿਭਾਗ ਇਸ ਸਬੰਧ ’ਚ ਲਗਾਤਾਰ ਸਾਵਧਾਨੀ ਵਰਤ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ’ਤੇ ਵਾਰ’ ਸਫ਼ਲਤਾਪੂਰਵਕ ਚੱਲ ਰਹੀ ਹੈ ਅਤੇ ਸਾਲ 2024 ਵਿਚ ਡੇਂਗੂ ਦੇ ਕੇਸਾਂ ’ਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 55 ਫੀ ਸਦੀ ਦੀ ਕਮੀ ਦਰਜ ਕੀਤੀ ਗਈ ਹੈ ਅਤੇ ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ’ਚ 70 ਫੀ ਸਦੀ ਦੀ ਕਮੀ ਆਈ ਹੈ।

ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਸੂਬੇ ਨੂੰ ਟੀ.ਬੀ. ਦੀ ਭਿਆਨਕ ਬਿਮਾਰੀ ਤੋਂ ਮੁਕਤ ਕਰਨ ਲਈ 100 ਦਿਨਾਂ ਦੀ ਜਾਗਰੂਕਤਾ ਮੁਹਿੰਮ ਚਲਾਇਆ ਗਈ ਹੈ, ਜਿਸ ਦੇ ਮੱਦੇਨਜਰ ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਥਾਨਾਂ ’ਤੇ ਟੀ.ਬੀ. ਦੇ ਲੱਛਣ ਪਾਏ ਜਾ ਰਹੇ ਹਨ, ਉਥੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ 2 ਹਫ਼ਤੇ ਤੋਂ ਜ਼ਿਆਦਾ ਖਾਂਸੀ ਹੈ ਤਾਂ ਉਹ ਬਲਗ਼ਮ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਇਸ ਬਿਮਾਰੀ ਦੇ ਸਬੰਧ ਵਿੱਚ ਜਾਣਕਾਰੀ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸੰਪਰਕ ਕਰਨ, ਤਾਕਿ ਇਲਾਕੇ ਨੂੰ ਟੀ.ਬੀ. ਮੁਕਤ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ’ਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ‘ਆਮ ਆਦਮੀ ਕਲੀਨਿਕ’ ਨੂੰ ਵੀ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ ਹੁਣ ਤਕ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਰਤਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਹਤ ਸੰਭਾਲ ‘ਤੇ ਆਉਣ ਵਾਲੇ ਖਰਚੇ ਨੂੰ 1200 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ।

ਜ਼ਿਕਰਯੋਗ ਹੈ ਕਿ ਸੂਬੇ ਦੇ ਲੋਕਾਂ ਨੂੰ ਵਿਆਪਕ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ 3134 ਸਿਹਤ ਅਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਨਵਾਂ ਸਟਾਫ਼ ਭਾਵ ਕਮਿਊਨਿਟੀ ਹੈਲਥ ਅਫਸਰ ਵੀ ਸ਼ਾਮਲ ਕੀਤੇ ਗਏ ਹਨ। ਮੌਜੂਦਾ ਸਮੇਂ, 23 ਜ਼ਿਲ੍ਹਾ ਹਸਪਤਾਲਾਂ, 14 ਸਬ-ਡਵੀਜ਼ਨਲ ਹਸਪਤਾਲਾਂ, ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਸਥਿਤ 40 ਡਾਇਲਸਿਸ ਕੇਂਦਰਾਂ ਵਿੱਚ 168 ਡਾਇਲਸਿਸ ਮਸ਼ੀਨਾਂ ਉਪਲੱਬਧ ਹਨ। ਅਪ੍ਰੈਲ 2024 ਤੋਂ ਨਵੰਬਰ 2024 ਤੱਕ 4831 ਮਰੀਜ਼ਾਂ ਨੂੰ 32800 ਡਾਇਲਸਿਸ ਸੈਸ਼ਨ ਦਿੱਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement