17 ਜਨਵਰੀ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਪੈ ਰਹੀ ਕੜਾਕੇ ਠੰਢ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਜਾਰੀ ਪੱਤਰ ਅਨੁਸਾਰ 03.01.2026 ਅਤੇ 09.01.2026 ਦੇ ਹੁਕਮਾਂ ਦੀ ਨਿਰੰਤਰਤਾ ਵਿਚ ਮੌਜੂਦਾ ਮੌਸਮੀ ਸਥਿਤੀਆਂ ਦੇ ਮੱਦੇਨਜ਼ਰ, ਯੂ.ਟੀ. ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਲਈ ਸਕੂਲ ਦੇ ਸਮੇਂ / ਸਰਦੀਆਂ ਦੀਆਂ ਛੁੱਟੀਆਂ ਦੇ ਨਿਯਮ ਨੂੰ 17.01.2026 ਤੱਕ ਵਧਾ ਦਿੱਤਾ ਗਿਆ ਹੈ । 18 ਜਨਵਰੀ 2026 ਤੋਂ ਚੰਡੀਗੜ੍ਹ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ
