Chandigarh News : ਅਦਾਲਤ ਨੇ ਪਤਨੀ ਦੀ ਹੱਤਿਆ ਮਾਮਲੇ ’ਚ ਪਤੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

By : BALJINDERK

Published : Mar 13, 2024, 7:30 pm IST
Updated : Mar 14, 2024, 11:43 am IST
SHARE ARTICLE
Chandigarh court
Chandigarh court

Chandigarh News : ਪਤਨੀ ਦਾ ਗਲਾ ਘੁੱਟ ਕੇ ਕੀਤਾ ਸੀ ਕਤਲ, 25 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ

Chandigarh News : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਪਤੀ ਨੂੰ ਆਪਣੀ ਪਤਨੀ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 25 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਅਨੂਪ ਸਿੰਘ ਪਿੰਡ ਮਲੋਆ ਦਾ ਰਹਿਣ ਵਾਲਾ ਹੈ, ਮੁਲਜ਼ਮ ਖ਼ਿਲਾਫ਼ ਸਾਲ 2019 ਵਿੱਚ ਮਲੋਆ ਥਾਣੇ ਵਿੱਚ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮ੍ਰਿਤਕ ਸ਼ੀਤਲ ਦੇ ਪਿਤਾ ਸੋਨੀ ਕੁਮਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਅਨੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜੋ:Mukhtar Ansari News : ਮੁਖਤਾਰ ਅੰਸਾਰੀ ਫਰਜ਼ੀ ਅਸਲਾ ਲਾਇਸੈਂਸ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ


ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੋਨੀ ਕੁਮਾਰ ਨੇ ਦੱਸਿਆ ਸੀ ਕਿ ਉਹ ਸੈਕਟਰ-25 ’ਚ ਰਹਿੰਦਾ ਹੈ ਅਤੇ ਉਸ ਨੇ ਆਪਣੀ ਬੇਟੀ ਸ਼ੀਤਲ ਦਾ ਵਿਆਹ ਮਲੋਆ ਨਿਵਾਸੀ ਅਨੂਪ ਸਿੰਘ ਨਾਲ ਕੀਤਾ ਸੀ ਪਰ ਵਿਆਹ ਤੋਂ ਤੁਰੰਤ ਬਾਅਦ ਹੀ ਅਨੂਪ ਨੂੰ ਲੈ ਕੇ ਦੋਵਾਂ ’ਚ ਲੜਾਈ ਸ਼ੁਰੂ ਹੋ ਗਈ। 

ਇਹ ਵੀ ਪੜੋ:Jagraon Accident News : ਜਗਰਾਉਂ ’ਚ ਡਾਕੀਏ ਨੂੰ ਸਕੂਲ ਬੱਸ ਨੇ ਮਾਰੀ ਟੱਕਰ, ਹੋਈ ਮੌਤ


ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਵਿਆਹ ਤੋਂ ਬਾਅਦ ਜਦੋਂ ਸ਼ੀਤਲ ਦੇ ਕੋਈ ਬੱਚਾ ਨਹੀਂ ਹੋਇਆ ਤਾਂ ਅਨੂਪ ਅਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ, ਜਿਸ ਕਾਰਨ ਉਸ ਦੀ ਲੜਕੀ ਪ੍ਰੇਸ਼ਾਨ ਰਹਿਣ ਲੱਗੀ। ਇਸ ਤੋਂ ਬਾਅਦ ਸਥਿਤੀ ਇਸ ਹੱਦ ਤੱਕ ਪਹੁੰਚ ਗਈ ਕਿ ਉਸ ਨੇ ਸ਼ੀਤਲ ਨੂੰ ਘਰੋਂ ਕੱਢਣ ਅਤੇ ਦੂਜੀ ਵਾਰ ਵਿਆਹ ਕਰਨ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ। ਸ਼ੀਤਲ ਨੇ ਇਸ ਦਾ ਬਹੁਤ ਵਿਰੋਧ ਕੀਤਾ ਅਤੇ ਉਸ ਦੀ ਆਵਾਜ਼ ਨੂੰ ਦਬਾਉਣ ਲਈ ਉਸ ਦੀ ਕੁੱਟਮਾਰ ਵੀ ਕੀਤੀ।

ਇਹ ਵੀ ਪੜੋ:Bathinda News : ਬਠਿੰਡਾ ’ਚ 3 ਲੁਟੇਰਿਆਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 35 ਹਾਜ਼ਰ ਰੁਪਏ ਲੁੱਟੇ 

5 ਨਵੰਬਰ 2019 ਦੀ ਦੁਪਹਿਰ ਨੂੰ ਮ੍ਰਿਤਕ ਸ਼ੀਤਲ ਦੇ ਪਿਤਾ ਸੋਨੀ ਕੁਮਾਰ ਨੂੰ ਮਲੋਆ ਦੇ ਇਕ ਵਿਅਕਤੀ ਦਾ ਫੋਨ ਆਇਆ ਅਤੇ ਕਿਹਾ ਕਿ ਅਨੂਪ ਨੇ ਸ਼ੀਤਲ ਦੀ ਕੁੱਟਮਾਰ ਕੀਤੀ ਹੈ ਅਤੇ ਉਸ ਦਾ ਗਲਾ ਦਬਾ ਦਿੱਤਾ ਹੈ। ਇਸ ਤੋਂ ਬਾਅਦ ਸ਼ੀਤਲ ਨੂੰ ਸੈਕਟਰ-16 ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜੋ:Fazilka News : ਫਾਜ਼ਿਲਕਾ ’ਚ ਭਾਰਤ-ਪਾਕਿ ਸਰਹੱਦ ’ਤੇ ਗੋਲ਼ੀਬਾਰੀ,ਘੁਸਪੈਠ ਕਰ ਰਿਹਾ ਸੀ ਡਰੋਨ

 (For more news apart from Chandigarh court sentenced life imprisonment wife killer News in Punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement