Chandigarh News: ਮੁਫ਼ਤ ਪਾਣੀ ਦੇ ਮੁੱਦੇ ’ਤੇ ਬੋਲੇ ਚੰਡੀਗੜ੍ਹ ਦੇ ਮੇਅਰ, ‘ਪ੍ਰਸ਼ਾਸਕ ਨੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ’
Published : Mar 13, 2024, 12:56 pm IST
Updated : Mar 13, 2024, 12:56 pm IST
SHARE ARTICLE
Chandigarh mayor on free water issue News
Chandigarh mayor on free water issue News

ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਬੀਤੇ ਦਿਨ ਜਿਸ ਤਰ੍ਹਾਂ ਰਾਜਪਾਲ ਅਤੇ ਪ੍ਰਸ਼ਾਸਕ ਨੇ ਸਟੇਜ 'ਤੇ ਮੇਅਰ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ

Chandigarh News: ਚੰਡੀਗੜ੍ਹ ਨਗਰ ਨਿਗਮ ਦੀ 11 ਤਰੀਕ ਨੂੰ ਹੋਈ ਮੀਟਿੰਗ ਵਿਚ 20,000 ਲੀਟਰ  ਪ੍ਰਤੀ ਘਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪਾਣੀ ਮੁਹੱਈਆ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ ਸੀ। ਇਸ 'ਤੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਗਠਜੋੜ ਅਤੇ ਭਾਜਪਾ ਨੂੰ ਸਖ਼ਤ ਤਾੜਨਾ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ 24 ਘੰਟੇ ਪਾਣੀ ਮੁਹੱਈਆ ਕਰਵਾਉਣ ਲਈ ਫਰਾਂਸ ਦੀ ਇਕ ਏਜੰਸੀ ਨਾਲ 15 ਸਾਲਾਂ ਲਈ ਸਮਝੌਤਾ ਹੋਇਆ ਹੈ।

ਅਜਿਹੀ ਸਥਿਤੀ ਵਿਚ ਮੁਫ਼ਤ ਪਾਣੀ ਨਹੀਂ ਦਿਤਾ ਜਾ ਸਕਦਾ। ਇਸ ਸਬੰਧੀ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਮੇਅਰ ਕੁਲਦੀਪ ਕੁਮਾਰ ਤੋਂ ਇਲਾਵਾ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਅਤੇ ‘ਆਪ’ ਚੰਡੀਗੜ੍ਹ ਦੇ ਸਹਾਇਕ ਇੰਚਾਰਜ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ। ਐਚ.ਐਸ.ਲੱਕੀ ਨੇ ਕਿਹਾ ਕਿ ਅਸੀਂ ਮੁਫ਼ਤ ਪਾਣੀ ਸਬੰਧੀ ਸਦਨ ਵਿਚ ਜੋ ਫੈਸਲਾ ਲਿਆ ਸੀ, ਉਸ ਨੂੰ ਰਾਜਪਾਲ ਨੇ ਰੱਦ ਕਰ ਦਿਤਾ ਹੈ, ਜਦਕਿ ਕੌਂਸਲਰ ਲੋਕਾਂ ਵਲੋਂ ਚੁਣੇ ਜਾਂਦੇ ਹਨ ਅਤੇ ਮੇਅਰ ਦੀ ਚੋਣ ਕੌਂਸਲਰਾਂ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਨਤਾ ’ਤੇ ਟੈਕਸ ਦਾ ਬੋਝ ਹੈ, ਉਨ੍ਹਾਂ ਨੂੰ ਰਾਹਤ ਮਿਲਣੀ ਚਾਹੀਦੀ ਹੈ।

ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਬੀਤੇ ਦਿਨ ਜਿਸ ਤਰ੍ਹਾਂ ਰਾਜਪਾਲ ਅਤੇ ਪ੍ਰਸ਼ਾਸਕ ਨੇ ਸਟੇਜ 'ਤੇ ਮੇਅਰ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ, ਅਸੀਂ ਇਸ ਨੂੰ ਜਨਤਾ ਦਾ ਅਪਮਾਨ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਇਹ ਮਤਾ ਪੂਰੇ ਸਦਨ ਵਲੋਂ ਪਾਸ ਕੀਤਾ ਗਿਆ ਹੈ। ਇਹ ਲੋਕਾਂ ਦੀ ਲੋੜ ਸੀ, ਇਸ ਲਈ ਹੀ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕ ਉਨ੍ਹਾਂ ਨੂੰ ਬੁਲਾ ਕੇ ਇਸ ਸਬੰਧੀ ਪੁੱਛ ਸਕਦੇ ਸਨ।

ਮੇਅਰ ਨੇ ਕਿਹਾ ਕਿ ਅਸੀਂ ਜਨਤਾ ਨੂੰ ਰਾਹਤ ਦੇਣਾ ਚਾਹੁੰਦੇ ਸੀ ਪਰ ਭਾਜਪਾ ਦੇ ਦਬਾਅ ਹੇਠ ਆ ਕੇ ਮੇਅਰ ਲਈ ਅਪਮਾਨਜਨਕ ਸ਼ਬਦ ਵਰਤੇ ਗਏ, ਇਹ ਸਹੀ ਨਹੀਂ ਹੈ। ਉਨ੍ਹਾਂ ਦਸਿਆ ਕਿ ਬੀਤੇ ਦਿਨ ਦੇ ਪ੍ਰੋਗਰਾਮ ਵਿਚ ਜਿਥੇ ਮੇਅਰ ਦੇ ਨਾਮ ਦੀ ਪਲੇਟ ਲੱਗੀ ਸੀ, ਉਥੇ ਸੰਸਦ ਮੈਂਬਰ ਕਿਰਨ ਖੇਰ ਆ ਕੇ ਬੈਠ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਸਦ ਮੈਂਬਰ ਦੇ ਵਤੀਰੇ ਨੂੰ ਲੈ ਕੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਉਹ ਮੇਅਰ ਹੋਣ ਦੇ ਨਾਤੇ ਕਿਰਨ ਖੇਰ ਦੇ ਕਿਸੇ ਵੀ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ।

ਇਸ ਮਗਰੋਂ ‘ਆਪ’ ਆਗੂ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਜਦੋਂ ਸਟੇਜ ਉਤੇ ਮੇਅਰ ਬੈਠੇ ਸੀ ਤਾਂ ਰਾਜਪਾਲ ਨੇ ਸਵਾਲ ਕੀਤਾ ਕਿ ਉਹ ਮੁਫ਼ਤ ਪਾਣੀ ਕਿਵੇਂ ਦੇ ਸਕਦੇ ਹਨ। ਆਹਲੂਵਾਲੀਆ ਨੇ ਕਿਹਾ ਕਿ ਅਸੀਂ ਦਿੱਲੀ ਵਿਚ ਵੀ ਮੁਫ਼ਤ ਪਾਣੀ ਦੇ ਰਹੇ ਹਾਂ, ਪਾਰਟੀ ਕੋਲ ਇਸ ਦੀ ਪੂਰੀ ਯੋਜਨਾ ਹੈ। ਭਾਜਪਾ ਦੇ ਮੰਤਰੀ ਆਉਂਦੇ ਹਨ ਤਾਂ ਸਮਾਗਮ ਵਿਚ ਇਕ ਕਰੋੜ ਤਕ ਦੀ ਰਾਸ਼ੀ ਖਰਚ ਦਿਤੀ ਜਾਂਦੀ ਹੈ, ਉਸ ਖਰਚੇ ਵਿਚੋਂ ਲੋਕਾਂ ਨੂੰ ਪਾਣੀ ਦੇਣ ਵਿਚ ਕੀ ਗਲਤ ਹੈ?

(For more Punjabi news apart from Chandigarh mayor on free water issue News, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement