Chandigarh Elante mall News : ਏਲਾਂਤੇ ਮਾਲ ’ਚ 11 ਲੱਖ ਰੁਪਏ ਦੀ ਹੋਈ ਲੁੱਟ,ਤਿੰਨ ਗ੍ਰਿਫ਼ਤਾਰ

By : BALJINDERK

Published : Mar 13, 2024, 1:08 pm IST
Updated : Mar 13, 2024, 1:08 pm IST
SHARE ARTICLE
Chandigarh Elante mall
Chandigarh Elante mall

Chandigarh Elante mall News : ਪੁਲਿਸ ਨੇ 5.33 ਲੱਖ ਰੁਪਏ ਅਤੇ ਇਕ ਕਾਰ ਕੀਤੀ ਬਰਾਮਦ

Chandigarh Elante mall News :ਚੰਡੀਗੜ੍ਹ ਥਾਣਾ ਇੰਡਸਟਰੀਅਲ ਏਰੀਆ ਦੀ ਪੁਲਿਸ ਨੇ ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਇਕ ਔਰਤ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਤੋਂ ਪੁਲਿਸ ਨੇ 5.33 ਲੱਖ ਰੁਪਏ ਨਕਦ ਅਤੇ ਇਕ ਕਾਰ ਬਰਾਮਦ ਕਰ ਲਈ ਹੈ। ਮੁਲਜ਼ਮਾਂ ਵਿੱਚ ਰਾਹੁਲ ਵਾਸੀ ਕਜਹੇੜੀ ਚੰਡੀਗੜ੍ਹ ਅਤੇ ਰੁਪਿੰਦਰ ਸਿੰਘ ਵਾਸੀ ਮੁਹਾਲੀ ਦੇ ਨਾਮ ਸ਼ਾਮਲ ਹਨ।

ਇਹ ਵੀ ਪੜੋ:Faridkot jail News: ਕੇਂਦਰੀ ਮਾਡਰਨ ਜੇਲ੍ਹ ’ਚ ਤਲਾਸ਼ੀ ਦੌਰਾਨ 24 ਮੋਬਾਈਲ ਬਰਾਮਦ ਹੋਏ 

ਪੁਲਿਸ ਨੇ ਇਹ ਕਾਰਵਾਈ ਸੁਖਬੀਰ ਸਿੰਘ ਵਾਸੀ ਮਨੀਮਾਜਰਾ ਦੀ ਸ਼ਿਕਾਇਤ ’ਤੇ ਕੀਤੀ ਹੈ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ ਜਾਂਚ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਲੁੱਟ ਦੇ 5.33 ਲੱਖ ਰੁਪਏ ਅਤੇ ਇਕ ਕਾਰ ਬਰਾਮਦ ਕੀਤੀ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਔਰਤ ਉਕਤ ਮਾਮਲੇ ਦੀ ਮਾਸਟਰਮਾਈਂਡ ਸੀ, ਜਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਇਕ ਹਫ਼ਤੇ ਤੋਂ ਰੇਕੀ ਕੀਤੀ ਜਾ ਰਹੀ ਸੀ। ਉਸ ਦੇ ਆਧਾਰ ’ਤੇ ਹੀ ਤਿੰਨਾਂ ਨੇ ਇਕ ਸਾਜ਼ਿਸ਼ ਤਹਿਤ ਲੰਘੇ ਦਿਨ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:paytm News : 15 ਮਾਰਚ ਤੋਂ ਬਾਅਦ ਪੇਟੀਐਮ ’ਤੇ ਸੇਵਾਵਾਂ ਹੋਣਗੀਆਂ ਬੰਦ 

(For more news apart from Chandigarh Robbery 11 lakh rupees News in Punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement