ਹਥਿਆਰਾਂ ਨੂੰ ਹੱਲਾਸ਼ੇਰੀ ਦਿੰਦੇ ਗੀਤਾਂ ਨੂੰ ਠੱਲ੍ਹ ਪਾਉਣ ਲਈ ਹੁਣ ਤੱਕ ਕੀ ਕੀਤਾ?, ਹਾਈਕੋਰਟ ਨੇ ਪੰਜਾਬ-ਹਰਿਆਣਾ ਤੋਂ ਮੰਗਿਆ ਜਵਾਬ
Published : May 13, 2024, 6:40 pm IST
Updated : May 15, 2024, 11:05 am IST
SHARE ARTICLE
Photo
Photo

ਸਰਕਾਰੀ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਜਲੰਧਰ ਵਿਚ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸਮੱਗਰੀ ਕਾਰਨ ਅੱਠ ਮਾਮਲੇ ਦਰਜ ਕੀਤੇ ਗਏ ਹਨ

ਚੰਡੀਗੜ੍ਹ - ਗੀਤਾਂ ਵਿਚ ਗੰਨ ਕਲਚਰ ਨੂੰ ਹੱਲਾਸ਼ੇਰੀ ਮਿਲਣ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਖ਼ਤ ਨਜ਼ਰ ਆ ਰਹੀ ਹੈ। ਜਸਟਿਸ ਹਰਕੇਸ਼ ਮਨੂਜਾ ਦੀ ਬੈਂਚ ਨੇ ਪੰਜਾਬ ਸਰਕਾਰ ਤੋਂ ਇਲਾਵਾ ਹੁਣ ਹਰਿਆਣਾ ਸਰਕਾਰ ਨੂੰ ਵੀ ਧਿਰ ਬਣਾ ਕੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਵਾਲੇ ਗੀਤਾਂ 'ਤੇ ਕੀਤੀ ਕਾਰਵਾਈ ਦੀ ਜਾਣਕਾਰੀ ਮੰਗ ਲਈ ਹੈ ਤੇ ਨਾਲ ਹੀ ਪੁੱਛਿਆ ਕਿ ਅਜਿਹੇ ਗੀਤਾਂ 'ਤੇ ਕਾਰਵਾਈ ਕਰਨ ਲਈ ਸੈਂਸਰ ਬੋਰਡ ਨੂੰ ਕੀ ਸਿਫਾਰਸ਼ ਕੀਤੀ ਗਈ ਹੈ।

ਦਰਅਸਲ ਪੰਜਾਬ ਸਰਕਾਰ ਕੋਲੋਂ ਪਿਛਲੀ ਸੁਣਵਾਈ 'ਤੇ ਬੈਂਚ ਨੇ ਜਾਣਕਾਰੀ ਮੰਗੀ ਸੀ ਕਿ ਗੰਨ ਕਲਚਰ ਵਾਲੇ ਗੀਤਾਂ 'ਤੇ ਕੀ ਕਾਰਵਾਈ ਕੀਤੀ ਗਈ ਹੈ ਅਤੇ ਹਥਿਆਰਾਂ ਦੇ ਲਾਇਸੰਸ ਦੇ ਰਿਵੀਊ ਤੋਂ ਲੈ ਕੇ ਕੁਝ ਹੋਰ ਨੁਕਤਿਆਂ 'ਤੇ ਜਾਣਕਾਰੀ ਤਲਬ ਕੀਤੀ ਗਈ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸੇ 'ਤੇ ਸਰਕਾਰ ਨੇ ਸੋਮਵਾਰ ਨੂੰ ਛੇ ਵੱਖ-ਵੱਖ ਰਿਪੋਰਟਾਂ ਤਿਆਰ ਕੀਤੇ ਜਾਣ ਦੀ ਜਾਣਕਾਰੀ ਦਿੰਦਿਆਂ ਬੈਂਚ ਦਾ ਧਿਆਨ ਦਿਵਾਇਆ ਕਿ ਜਾਣਕਾਰੀ ਕਈ ਮਹਿਕਮਿਆਂ ਨਾਲ ਜੁੜੀ ਹੋਈ ਹੈ ਅਤੇ ਇਸ ਨੂੰ ਇਕੱਤਰ ਕਰਨ ਦੇ ਕੰਮ ਵਿੱਚ ਸਮਾਂ ਲੱਗ ਰਿਹਾ ਹੈ, ਲਿਹਾਜਾ ਮੁਕੰਮਲ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਦਿੱਤਾ ਜਾਵੇ। 

ਸਰਕਾਰੀ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਜਲੰਧਰ ਵਿਚ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸਮੱਗਰੀ ਕਾਰਨ ਅੱਠ ਮਾਮਲੇ ਦਰਜ ਕੀਤੇ ਗਏ ਹਨ। ਸਰਕਾਰੀ ਵਕੀਲ ਨੇ ਕਿਹਾ ਕਿ ਗੀਤਾਂ 'ਤੇ ਕਾਰਵਾਈ ਕਰਨਾ ਸੂਬਾ ਸਰਕਾਰ ਦੇ ਹੱਥ ਨਹੀਂ ਹੈ, ਇਹ ਸੈਂਸਰ ਬੋਰਡ ਦਾ ਕੰਮ ਹੈ। ਜਿਸ 'ਤੇ ਬੈਂਚ ਨੇ ਕਿਹਾ ਕਿ ਸਿਰਫ਼ ਉਹ ਗੀਤ ਦੱਸ ਦਿੱਤੇ ਜਾਣ, ਜਿਨ੍ਹਾਂ ਵਿਚ ਗੰਨ ਕਲਚਰ ਨੂੰ ਬੜ੍ਹਾਵਾ ਦਿੱਤਾ ਗਿਆ ਹੋਵੇ ਤੇ ਇਨ੍ਹਾਂ ਨੂੰ ਰੋਕਣ ਲਈ ਕੀ ਕੀਤਾ ਗਿਆ ਤਾਂ ਜੋ ਕੇਂਦਰ ਸਰਕਾਰ ਨੂੰ ਧਿਰ ਬਣਾਇਆ ਜਾ ਸਕੇ। ਸਰਕਾਰੀ ਵਕੀਲ ਨੇ ਸਮਾਂ ਮੰਗ ਲਿਆ, ਜਿਸ 'ਤੇ ਹਰਿਆਣਾ ਤੋਂ ਵੀ ਅਜਿਹੀ ਜਾਣਕਾਰੀ ਮੰਗਦਿਆਂ ਸੁਣਵਾਈ ਸ਼ੁੱਕਰਵਾਰ 'ਤੇ ਪਾ ਦਿੱਤੀ ਹੈ। 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement