Chnadigarh News : ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ, ਕੁਝ ਵਿਦਿਆਰਥੀ ਹੋਏ ਜ਼ਖ਼ਮੀ

By : BALJINDERK

Published : Nov 13, 2024, 4:32 pm IST
Updated : Nov 13, 2024, 4:32 pm IST
SHARE ARTICLE
ਪੰਜਾਬ ਯੂਨੀਵਰਸਿਟੀ
ਪੰਜਾਬ ਯੂਨੀਵਰਸਿਟੀ

Chnadigarh News : ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ

Chnadigarh News : ਅੱਜ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਵਿਚ ਮਾਹੌਲ ਗਰਮਾ ਗਿਆ। ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ।

ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਬੈਠੇ ਵਿਦਿਆਰਥੀਆਂ ਨੇ ਉਪ ਕੁਲਪਤੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਸੀ। ਵਿਦਿਆਰਥੀ ਇਕੱਠੇ ਹੋ ਗਏ ਅਤੇ ਉਥੋਂ ਰਵਾਨਾ ਹੋ ਗਏ। ਪਰ ਇਕ ਸਮੇਂ ਉਨ੍ਹਾਂ ਨੇ ਆਪਣੀ ਯੋਜਨਾ ਬਦਲ ਲਈ। ਇਸ ਤੋਂ ਬਾਅਦ ਉਹ ਲਾਅ ਆਡੀਟੋਰੀਅਮ ਵੱਲ ਚਲ ਪਏ ਉਥੇ ਪੰਜਾਬ ਵਿਜ਼ਨ 2047 ਪ੍ਰੋਗਰਾਮ ਚੱਲ ਰਿਹਾ ਸੀ। ਇਸ ’ਚ ਪੰਜਾਬ ਦੇ ਕਈ ਮੰਤਰੀ, ਕਾਰੋਬਾਰੀ ਅਤੇ ਕਈ ਮਾਹਿਰ ਸ਼ਾਮਲ ਸਨ। ਇਸ ਦੌਰਾਨ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਪਰ ਵਿਦਿਆਰਥੀ ਪਿੱਛੇ ਹਟਣ ਦੇ ਹੱਕ ਵਿੱਚ ਨਹੀਂ ਸਨ।

(For more news apart from  Clash between students and police at Punjab University, police resorted to baton charge News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement