Heatwave Alert : ਮੌਸਮ ਵਿਭਾਗ ਨੇ ਪੰਜਾਬ ’ਚ 16 ਤੇ 17 ਮਈ ਨੂੰ ਲੂ ਚੱਲਣ ਦਾ ਜਾਰੀ ਕੀਤਾ ਅਲਰਟ

By : BALJINDERK

Published : May 14, 2024, 12:28 pm IST
Updated : May 14, 2024, 12:28 pm IST
SHARE ARTICLE
Heatwave Alert
Heatwave Alert

Heatwave Alert : ਕਈ ਜ਼ਿਲ੍ਹਿਆਂ ਨੂੰ ਸਹਿਣੀ ਪੈ ਸਕਦੀ ਹੈ ਭਿਆਨਕ ਗਰਮੀ

ਚੰਡੀਗੜ੍ਹ : ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਤੇ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਹੇਗਾ।

ਇਹ ਵੀ ਪੜੋ:Punjab News : ਜਾਅਲੀ ਤਜਰਬਾ ਸਰਟੀਫਿਕੇਟਾਂ ਦੇ ਆਧਾਰ ’ਤੇ ਨੌਕਰੀ ਲੈਣ ਵਾਲੇ ਅਧਿਆਪਕਾਂ ਖ਼ਿਲਾਫ਼ ਮਾਮਲਾ ਦਰਜ

ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਖ਼ੁਸ਼ਕ ਰਿਹਾ। ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ 7 ਡਿਗਰੀ ਤੇ ਫ਼ਰੀਦਕੋਟ ਵਿਚ 6 ਡਿਗਰੀ ਸੈਲਸੀਅਸ ਵੱਧ ਸੀ। ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਚਲਿਆ ਗਿਆ। ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਤੇ ਫ਼ਰੀਦਕੋਟ ਵਿਚ 43.1 ਡਿਗਰੀ ਸੈਲਸੀਅਸ ਰਿਹਾ। 

ਇਹ ਵੀ ਪੜੋ:Bhatinda News : ਸੰਗਤ ਮੰਡੀ ’ਚ ਦਿਨ-ਦਿਹਾੜੇ ਗੋਲ਼ੀ ਮਾਰ ਕੇ ਨੌਜਵਾਨ ਦੀ ਹੱਤਿਆ

ਉਥੇ ਹੀ ਲੁਧਿਆਣਾ ’ਚ 41.1 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 40.2 ਡਿਗਰੀ, ਅੰਮ੍ਰਿਤਸਰ ਵਿਚ 38.6 ਡਿਗਰੀ ਤੇ ਜਲੰਧਰ ਵਿਚ ਵੀ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਕੁਝ ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਵੀ ਹੋਈ। ਜਿਸ ’ਚ ਪਟਿਆਲਾ ਵਿਚ 5.8 ਮਿਲੀਮੀਟਰ, ਪਠਾਨਕੋਟ ਵਿਚ 0.6 ਮਿਲੀਮੀਟਰ, ਬਠਿੰਡਾ ਵਿਚ 1.4 ਮਿਲੀਮੀਟਰ, ਗੁਰਦਾਸਪੁਰ ਵਿਚ 1.1 ਮਿਲੀਮੀਟਰ ਤੇ ਪਠਾਨਕੋਟ ਵਿਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

(For more news apart from Meteorological Department issued alert Heatwave in Punjab May 16 and 17  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement