Chandigarh News : ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ – ਹਰਚੰਦ ਸਿੰਘ ਬਰਸਟ

By : BALJINDERK

Published : Sep 14, 2024, 4:06 pm IST
Updated : Sep 14, 2024, 4:06 pm IST
SHARE ARTICLE
 Harchand Singh Burst
Harchand Singh Burst

Chandigarh News : ਸੱਚ ਦੀ ਹੋਈ ਜਿੱਤ, ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦਰ ਕੇਜਰੀਵਾਲ ਨੂੰ ਮਿਲੀ ਜਮਾਨਤ ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

Chandigarh News: ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ ਜਾ ਸਕਦਾ। ਕਦੇ ਨਾ ਕਦੇ ਇਹ ਸਾਰਿਆਂ ਦੇ ਸਾਹਮਣੇ ਆ ਹੀ ਜਾਂਦਾ ਹੈ।

ਇਹ ਵੀ ਪੜ੍ਹੋ : Chandigarh News : ਐੱਮ-ਪਾਕਸ ਦੇ ਮਾਮਲਿਆਂ ਦੀ ਰੋਕਥਾਮ ਲਈ ਪੀ.ਜੀ.ਆਈ. ਨੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਜ਼ਿੰਮੇਵਾਰੀ ਲੈਣ ਲਈ ਕਿਹਾ 

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਰੋਕਣ, ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲਈ ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਵਿਸ਼ਵਾਸ ਦੀ ਜਿੱਤ ਹੈ। ਇਸ ਦੇਸ਼ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਜੀ ਵਰਗਾ ਕੋਈ ਵੀ ਇਮਾਨਦਾਰ ਅਤੇ ਦੇਸ਼ ਭਗਤ ਨੇਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : Patiala News : ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਖ-ਵੱਖ ਢੰਗਾਂ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ, ਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਜੋ ਹਮੇਸ਼ਾ ਸੱਚ ਦੀ ਰਾਹ ਤੇ ਹੀ ਚਲਦੀ ਆਈ ਹੈ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੁਣ ਪਾਰਟੀ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਅਸਲ ਚਹਿਰਾ ਲੋਕਾਂ ਨੂੰ ਵਿਖਾਇਆ ਜਾਵੇਗਾ।

(For more news Apart from Truth can be hidden for some time, but it can never be suppressed - Harchand Singh Burst News in punjabi , stay tuned to Rozana Spokesman ) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement