Chandigarh News : ਸੰਯੁਕਤ ਕਿਸਾਨ ਮੋਰਚੇ ਦੀ ਹੋਈ ਅਹਿਮ ਮੀਟਿੰਗ,18 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਬਾਹਰ ਦਿੱਤਾ ਜਾਵੇਗਾ ਧਰਨਾ

By : BALJINDERK

Published : Oct 14, 2024, 3:17 pm IST
Updated : Oct 14, 2024, 4:04 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Chandigarh News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਜਿੱਥੇ ਵੀ ਜਾਣਗੇ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਵਿਰੋਧ

Chandigarh News : ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ, ਆੜਤੀ ਐਸੋਸੀਏਸ਼ਨਾਂ, ਸੈਲਰ ਮਾਲਕ ਐਸੋਸੀਏਸ਼ਨ, ਮਜ਼ਦੂਰਾਂ ਦੀਆਂ ਜਥੇਬੰਦੀਆਂ ਅਤੇ ਵਪਾਰ ਮੰਡਲ ਦੀ ਸਾਂਝੀ ਮੀਟਿੰਗ ਮੰਡੀਆਂ ਵਿੱਚ ਝੋਨੇ ਦੇ ਰੁਲਣ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਲੈ ਕੇ ਹੋਈ।

ਇਹ ਵੀ ਪੜੋ : Kolkata rape and murder case : ਕੋਲਕਾਤਾ 'ਚ 5 ਅਕਤੂਬਰ ਤੋਂ ਭੁੱਖ ਹੜਤਾਲ 'ਤੇ ਬੈਠੇ ਇਕ ਹੋਰ ਡਾਕਟਰ ਦੀ ਹਾਲਤ ਹੋਈ ਨਾਜ਼ੁਕ 

ਮੀਟਿੰਗ ਦੀ ਪ੍ਰਧਾਨਗੀ ਸਰਦਾਰ ਬਲਬੀਰ ਸਿੰਘ ਰਾਜੇਵਾਲ, ਹਰਪਾਲ ਸਿੰਘ ਢਿੱਲੋਂ,ਰਾਜੇਸ਼ ਤੁਲੀ ਨੇ ਕੀਤੀ। ਮੀਟਿੰਗ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦਾ  45 ਹਜ਼ਾਰ ਕਰੋੜ ਦਾ ਝੋਨਾ ਮੰਡੀਆਂ ਅਤੇ ਖੇਤਾਂ ਵਿੱਚ ਰੁਲ ਰਿਹਾ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲੀ ਭੁਗਤ ਨਾਲ ਪੰਜਾਬ ਦੇ ਖੇਤੀ ਖੇਤਰ ਨੂੰ ਤਬਾਹ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਸਾਜਿਸ਼ ਨੂੰ ਅੰਜਾਮ ਦੇਣਾ ਚਾਹੁੰਦੀਆਂ ਹਨ। ਇਕੱਤਰ ਹੋਈਆਂ ਸਾਰੀਆਂ ਜਥੇਬੰਦੀਆਂ ਨੇ ਅਹਿਦ ਕੀਤਾ ਕਿ ਸਰਕਾਰਾਂ ਦੇ ਇਹਨਾਂ ਘਨਾਉਣੇ ਮਨਸੂਬਿਆਂ ਨੂੰ ਕਿਸੇ ਵੀ ਹਾਲਤ ਵਿੱਚ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜੋ : Supreme Court : ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਹੋਈ ਖਾਰਜ 

ਇਕੱਤਰ ਹੋਈਆਂ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਕਿ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਘੱਟੋਂ ਘੱਟ ਇੱਕ ਹਜ਼ਾਰ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਧਰਨੇ ਵਿੱਚ ਆੜਤੀਏ, ਵਪਾਰ ਮੰਡਲ, ਸੈਲਰ ਮਾਲਕ ਅਤੇ ਮਜ਼ਦੂਰਾਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਧਰਨਾ ਝੋਨੇ ਦੀ ਮੁਕੰਮਲ ਖਰੀਦ ਤੱਕ ਜਾਰੀ ਰਹੇਗਾ।

ਇਹ ਵੀ ਪੜੋ : PSEB NEWS : ਸਿੱਖਿਆ ਵਿਭਾਗ ਵੱਲੋਂ ਅਧਿਆਪਕ ਮਾਪੇ ਮਿਲਣੀ ਦੀ ਬਦਲੀ ਤਾਰੀਕ

ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਵਿੱਚ ਹਰ ਥਾਂ ਕਾਲੇ ਝੰਡੇ ਦਿਖਾਏ ਜਾਣਗੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਮੰਡੀਆਂ ਵਿੱਚ ਕਾਲੇ ਝੰਡਿਆਂ ਨਾਲ ਵਿਰੋਧ ਅਤੇ ਘਿਰਾਓ ਕੀਤਾ ਜਾਵੇਗਾ। ਸਾਰੇ ਪੰਜਾਬ ਦੇ ਆੜਤੀਏ ਆਪਣੀਆਂ ਦੁਕਾਨਾਂ ਤੇ ਕਾਲੇ ਝੰਡੇ ਲਾਉਣਗੇ। 

ਇਹ ਵੀ ਪੜੋ : Supreme Court : ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਹੋਈ ਖਾਰਜ 

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਰਵਿੰਦਰ ਸਿੰਘ ਚੀਮਾ ਪ੍ਰਧਾਨ ਅਹਿਰਤੀ ਯੂਨੀਅਨ ਪੰਜਾਬ,ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਿੰਦਰ ਸਿੰਘ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ, ਕੁਲਦੀਪ ਸਿੰਘ ਵਜੀਦਪੁਰ, ਬਲਦੇਵ ਸਿੰਘ ਨਿਹਾਲਗੜ੍ਹ, ਵੀਰ ਸਿੰਘ ਬੜਵਾ, ਗੁਰਵਿੰਦਰ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਅੰਗਰੇਜ਼ ਸਿੰਘ ਭਦੌੜ, ਗੁਰਨਾਮ ਸਿੰਘ ਭਿੱਖੀ ਤੋਂ ਇਲਾਵਾ ਆੜਤੀਆ ਐਸੋਸੀਏਸ਼ਨਾਂ ਦੇ ਜਤਿੰਦਰ ਮੋਹਨ ਗਰਗ ਅਤੇ ਸੰਨੀ ਖਟਕ ਲੇਬਰ ਯੂਨੀਅਨ ਅਨਾਜ ਮੰਡੀ ਪੰਜਾਬ , ਵਪਾਰ ਮੰਡਲ ਦੇ ਰਵੀ ਆਹੂਜਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਧੰਨਾ ਮੱਲ ਗੋਇਲ ,ਦਪਿੰਦਰ ਸਿੰਘ ਬਰਾੜ,ਰਵੀ ਆਹੂਜਾ ਵਿਉਪਾਰ ਮੰਡਲ,ਗੁਰਵਿੰਦਰ ਸਿੰਘ ਬੋਹਰਾ ਕਲਾ,ਅਤੇ ਮੰਡੀਆਂ ਦੇ ਮਜ਼ਦੂਰਾਂ ਦੀਆਂ  ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। 

(For more news apart from Important meeting United Farmer Front after Chakka Jam, sit-in will be held at Chief Minister residence on October18 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement