ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Published : Oct 14, 2025, 6:03 pm IST
Updated : Oct 14, 2025, 6:25 pm IST
SHARE ARTICLE
MLA Balwinder Singh Dhaliwal met the family of late Y. Puran Kumar
MLA Balwinder Singh Dhaliwal met the family of late Y. Puran Kumar

ਕਿਹਾ: ਸਰਕਾਰ ਦੇ ਰਵੱਈਏ ਤੋਂ ਦੁਖੀ ਹੈ ਮਿ੍ਰਤਕ ਆਈ.ਪੀ.ਐਸ. ਦਾ ਪਰਿਵਾਰ

ਚੰਡੀਗੜ੍ਹ:  ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਰਿਟਾਇਰਡ ਆਈ ਏ ਐਸ, ਐਮ ਐਲ ਏ ਫਗਵਾੜਾ ਨੇ ਅੱਜ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ (ਆਈਏਐਸ) ਅਤੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪਰਿਵਾਰ ਦੇ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

5858

ਧਾਲੀਵਾਲ ਨੇ ਦੱਸਿਆ ਕਿ ਜਾਤੀ ਉਤਪੀੜਨ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਲਈ ਮਜਬੂਰ ਹੋਏ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਪਰਿਵਾਰ ਸਰਕਾਰ ਦੇ ਰਵੱਈਏ ਨੂੰ ਲੈ ਕੇ ਦੁਖੀ ਅਤੇ ਸਦਮੇ ਵਿੱਚ ਹੈ। ਹਰਿਆਣਾ ਸਰਕਾਰ ਦਾ ਧਿਆਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਵੱਲ ਹੈ। ਉਨ੍ਹਾਂ ਕਿਹਾ ਕਿ ਆਈ.ਪੀ.ਐਸ. ਅਤੇ ਆਈਏਐਸ ਅਧਿਕਾਰੀ ਕੇਂਦਰ ਸਰਕਾਰ ਦੇ ਅਧੀਨ ਹੁੰਦੇ ਹਨ, ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਦਰਦੀ ਦੇ ਦੋ ਸ਼ਬਦ ਨਹੀਂ ਕਹੇ। ਜਦਕਿ ਸੀਨੀਅਰ ਭਾਜਪਾ ਆਗੂ ਗੁਮਰਾਹ ਕਰਨ ਵਾਲੀ ਬਿਆਨਬਾਜੀ ਕਰਨ ਵਿੱਚ ਰੁੰਝੇ ਹੋਏ ਹਨ।88

 

ਧਾਲੀਵਾਲ ਨੇ ਕਿਹਾ ਕਿ ਮੋਦੀ ਸ਼ਾਸਨ ਅਧੀਨ ਦਲਿਤਾਂ ਨੂੰ ਦਬਾਇਆ ਅਤੇ ਕੁਚਲਿਆ ਜਾ ਰਿਹਾ ਹੈ, ਜੋ ਕਿ ਬਹੁਤ ਨਿੰਦਣਯੋਗ ਹੈ। ਉਹਨਾਂ ਦੱਸਿਆ ਕਿ ਰਾਹੁਲ ਗਾਂਧੀ ਨੇ ਅੱਜ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਇਨਸਾਫ਼ ਦੇ ਇਸ ਸੰਘਰਸ਼ ਵਿੱਚ ਪਰਿਵਾਰ ਦੇ ਨਾਲ ਹੈ। ਕਾਂਗਰਸ ਪਾਰਟੀ ਮਰਹੂਮ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਚੁੱਪ ਨਹੀਂ ਬੈਠੇਗੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ ਅਤੇ ਹਰਿਆਣਾ ਦੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement