Chandigarh News : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

By : BALJINDERK

Published : Nov 14, 2024, 8:53 pm IST
Updated : Nov 14, 2024, 8:53 pm IST
SHARE ARTICLE
ਮੰਤਰੀ ਹਰਦੀਪ ਸਿੰਘ ਮੁੰਡੀਆਂ
ਮੰਤਰੀ ਹਰਦੀਪ ਸਿੰਘ ਮੁੰਡੀਆਂ

Chandigarh News : ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ

Chandigarh News : ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ। 

ਆਪਣੇ ਵਧਾਈ ਸੰਦੇਸ਼ 'ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

(For more news apart from Cabinet Minister Hardeep Singh Mundia congratulated Sri Guru Nanak Dev Ji on his 555th birth anniversary News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement