Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਕਾਰਨ ਹਰਿਆਣਾ ਨੂੰ ਵਿਧਾਨ ਸਭਾ ਲਈ ਮਿਲੀ ਜਮੀਨ-ਸੁਨੀਲ ਜਾਖੜ

By : BALJINDERK

Published : Nov 14, 2024, 5:33 pm IST
Updated : Nov 14, 2024, 5:33 pm IST
SHARE ARTICLE
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ

Chandigarh News : ਪ੍ਰਧਾਨ ਮੰਤਰੀ ਨੂੰ ਦਖਲ ਦੇਕੇ ਫੈਸਲੇ ਤੇ ਪੁਨਰ ਵਿਚਾਰ ਦੀ ਕੀਤੀ ਅਪੀਲ

Chandigarh News : ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵਿਧਾਨ ਸਭਾ ਲਈ 10 ਏਕੜ ਜਮੀਨ ਦਿੱਤੇ ਜਾਣ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਹੈ। 

ਆਪਣੀ ਇਕ ਸੋਸ਼ਲ ਮੀਡੀਆ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਉਹ ਅੱਗੇ ਲਿਖਦੇ ਹਨ " ਮੇਰਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ/ਦਿੱਲੀ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।

ਸੁਨੀਲ ਜਾਖੜ ਨੇ ਅੱਗੇ ਲਿਖਿਆ ਹੈ ਕਿ ਜਿਸ ਮੁੱਦੇ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜੋਰ ਹੋਇਆ ਹੈ l ਉਨ੍ਹਾਂ ਨੇ ਕਿਹਾ ਹੈ ਕਿ  ਜੈਪੁਰ ਵਿਚ ਜਦ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ l ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਕ ਨਾ ਭੁਗਤਨ ਇਸ ਲਈ ਪ੍ਰਧਾਨ ਮੰਤਰੀ ਇਸ ਵਿਸੇ ਤੇ ਦੱਖਲ ਦੇਣ ਅਤੇ ਇਸ ਫੈਸਲੇ ਤੇ ਪੁਨਰ ਵਿਚਾਰ ਹੋਵੇ। ਉਨ੍ਹਾਂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਦੀ ਸਮਾਪਨਾ "ਪੰਜਾਬ ਦੀ ਗੱਲ ਜਰੂਰੀ ਹੈ" ਨਾਲ ਕੀਤੀ ਹੈ।

(For more news apart from Due to the failure of Chief Minister Bhagwant Mann, Haryana got land for the Legislative Assembly-Sunil Jakhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement