ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ
Published : Dec 14, 2024, 4:20 pm IST
Updated : Dec 14, 2024, 4:20 pm IST
SHARE ARTICLE
THE NATIONAL LOK ADALAT WAS ORGANIZED ACROSS THE STATE OF PUNJAB
THE NATIONAL LOK ADALAT WAS ORGANIZED ACROSS THE STATE OF PUNJAB

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ

ਚੰਡੀਗੜ੍ਹ, 14 ਦਸੰਬਰ  : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ।

ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਵਿੱਖ ਵਿੱਚ ਵੀ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਕੇਸ ਨਿਪਟਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ।  ਲੋਕ ਅਦਾਲਤਾਂ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement