Chandigarh News : ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

By : BALJINDERK

Published : Jan 15, 2025, 7:33 pm IST
Updated : Jan 15, 2025, 7:33 pm IST
SHARE ARTICLE
ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਹਾਜ਼ਰੀ ਲਗਾਉਂਦੇ ਹੋਏ
ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਹਾਜ਼ਰੀ ਲਗਾਉਂਦੇ ਹੋਏ

Chandigarh News : ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

Chandigarh News in Punjabi : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।

ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

1

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

1

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

(For more news apart from Public Relations Department organized third religious event dedicated Prakash Purab Dasam Pita News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement