Chandigarh News: ਚੰਡੀਗੜ੍ਹ 'ਚ ਫਲਾਂ ਤੇ ਸਬਜ਼ੀਆਂ ਦੀਆਂ ਕੀਮਤਾਂ ਵਧਣੀਆਂ ਸ਼ੁਰੂ, ਕਿਸਾਨਾਂ ਦੇ ਅੰਦੋਲਨ ਕਾਰਨ ਨਹੀਂ ਹੋ ਰਹੀ ਸਪਲਾਈ

By : GAGANDEEP

Published : Feb 15, 2024, 10:01 am IST
Updated : Feb 15, 2024, 1:00 pm IST
SHARE ARTICLE
The prices of fruits and vegetables started increasing in Chandigarh news in punjabi
The prices of fruits and vegetables started increasing in Chandigarh news in punjabi

Chandigarh News: ਕੀਮਤਾਂ ਵਿਚ ਡੇਢ ਗੁਣਾ ਵਾਧਾ

The prices of fruits and vegetables started increasing in Chandigarh news in punjabi : ਕਿਸਾਨ ਅੰਦੋਲਨ ਦਾ ਅਸਰ ਹੁਣ ਹੌਲੀ-ਹੌਲੀ ਰੋਜ਼ਾਨਾ ਜ਼ਰੂਰੀ ਵਸਤਾਂ ਦੀ ਸਪਲਾਈ 'ਤੇ ਵੀ ਪੈਣ ਲੱਗਾ ਹੈ। ਹਰਿਆਣਾ ਦੀਆਂ ਸਰਹੱਦਾਂ ਬੰਦ ਹੋਣ ਅਤੇ ਬਰਵਾਲਾ ਮਾਰਗ ’ਤੇ ਜਾਮ ਲੱਗਣ ਕਾਰਨ ਖਾਣ-ਪੀਣ ਦੀਆਂ ਵਸਤਾਂ ਖਾਸ ਕਰਕੇ ਫਲਾਂ ਤੇ ਸਬਜ਼ੀਆਂ ਦੀ ਸਪਲਾਈ ਨਾਂਹ ਦੇ ਬਰਾਬਰ ਹੋ ਗਈ ਹੈ। ਇਸ ਕਾਰਨ ਹੁਣ ਇਨ੍ਹਾਂ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਹ ਵਾਧਾ ਕਰੀਬ ਡੇਢ ਗੁਣਾ ਹੋ ਗਿਆ ਹੈ। ਸੈਕਟਰ 26 ਦੀ ਸਬਜ਼ੀ ਮੰਡੀ ਵਿੱਚ ਰੋਜ਼ਾਨਾ ਕਰੀਬ 80 ਟਰੱਕ ਸਬਜ਼ੀਆਂ ਪੁੱਜਦੀਆਂ ਸਨ ਪਰ ਕਿਸਾਨਾਂ ਦੇ ਅੰਦੋਲਨ ਕਾਰਨ ਇਨ੍ਹਾਂ ਦੀ ਗਿਣਤੀ 15 ਤੋਂ 20 ਰਹਿ ਗਈ ਹੈ।

ਇਹ ਵੀ ਪੜ੍ਹੋ: Multipurpose Octocopter News: ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦੇ ਹੌਲਦਾਰ ਨੇ ਬਣਾਇਆ ਮਲਟੀਪਰਪਜ਼ ਔਕਟੋਕਪਟਰ, ਦੁਸ਼ਮਣਾਂ ਦੇ ਛੁਡਾਏਗਾ ਛੱਕੇ

ਚੰਡੀਗੜ੍ਹ ਵਿਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਅਚਾਨਕ ਵਾਧਾ ਹੋਇਆ ਹੈ। ਤਿੰਨ ਦਿਨ ਪਹਿਲਾਂ 30 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੁਣ 40 ਰੁਪਏ ਕਿਲੋ ਵਿਕ ਰਿਹਾ ਹੈ। ਇਸੇ ਤਰ੍ਹਾਂ 80 ਰੁਪਏ ਵਾਲਾ ਨਿੰਬੂ 190 ਰੁਪਏ, 70 ਰੁਪਏ ਕਿਲੋ ਵਾਲੀ ਸ਼ਿਮਲਾ ਮਿਰਚ 120 ਰੁਪਏ ਵਿਚ ਵਿਕ ਰਹੀ ਹੈ। ਇਸ ਦੇ ਨਾਲ ਹੀ ਆਲੂ ਦੀ ਕੀਮਤ 8 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 15 ਰੁਪਏ ਪ੍ਰਤੀ ਕਿਲੋ ਅਤੇ ਪਿਆਜ਼ ਦੀ ਕੀਮਤ 20 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 30 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਦਾ ਸਿੱਧਾ ਅਸਰ ਲੋਕਾਂ ਦੀਆਂ ਰਸੋਈਆਂ 'ਤੇ ਪੈ ਰਿਹਾ ਹੈ।

ਇਹ ਵੀ ਪੜ੍ਹੋ: Patiala News: ਪਤੰਗ ਲੁੱਟਣ ਗਏ ਮਾਸੂਮ ਨੂੰ ਨੋਚ-ਨੋਚ ਖਾ ਗਏ ਕੁੱਤੇ, ਹਸਪਤਾਲ 'ਚ ਤੋੜਿਆ ਦਮ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਰੇਲਵੇ ਬੋਰਡ ਨੇ ਚੰਡੀਗੜ੍ਹ ਤੋਂ 15 ਤੋਂ 17 ਫਰਵਰੀ ਤੱਕ ਚੱਲਣ ਵਾਲੀ ਅੰਮ੍ਰਿਤਸਰ ਐਕਸਪ੍ਰੈਸ ਨੂੰ ਰੱਦ ਕਰ ਦਿਤਾ ਹੈ। ਜਦਕਿ 5 ਰੇਲ ਗੱਡੀਆਂ ਸਰਹਿੰਦ, ਖੰਨਾ ਅਤੇ ਰਾਜਪੁਰਾ ਦੀ ਬਜਾਏ ਚੰਡੀਗੜ੍ਹ ਰਾਹੀਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ-ਕਟਿਹਾਰ ਐਕਸਪ੍ਰੈਸ, ਮਾਤਾ ਵੈਸ਼ਨੋ ਦੇਵੀ ਕਟੜਾ-ਗਾਜ਼ੀਪੁਰ ਟਰੇਨ, ਤਿਰੂਪਤੀ-ਜੰਮੂ ਤਵੀ ਐਕਸਪ੍ਰੈਸ, ਕੋਲਕਾਤਾ-ਜੰਮੂ ਤਵੀ ਸੁਪਰਫਾਸਟ ਅਤੇ ਅਸਾਮ-ਅੰਮ੍ਰਿਤਸਰ ਐਕਸਪ੍ਰੈਸ ਸ਼ਾਮਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨਾਂ ਦੇ ਅੰਦੋਲਨ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦਾ ਸਿੱਧਾ ਅਸਰ ਰੇਲਵੇ ਅਤੇ ਹਵਾਈ ਆਵਾਜਾਈ 'ਤੇ ਦਿਖਾਈ ਦੇ ਰਿਹਾ ਹੈ। ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦਿੱਲੀ ਜਾਣ ਵਾਲੀਆਂ ਉਡਾਣਾਂ ਦੀ ਟਿਕਟ ਦੀ ਕੀਮਤ 4 ਤੋਂ 5 ਗੁਣਾ ਵਧ ਗਈ ਹੈ।
ਚੰਡੀਗੜ੍ਹ ਤੋਂ ਦਿੱਲੀ ਦੀ ਟਿਕਟ ਹੁਣ 20000 ਤੋਂ 25000 ਰੁਪਏ ਤੱਕ ਉਪਲਬਧ ਹੈ। ਟਿਕਟਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਏਅਰਲਾਈਨ ਏਅਰ ਨੇ ਵਾਧੂ ATR 42 ਉਡਾਣਾਂ ਸ਼ੁਰੂ ਕੀਤੀਆਂ ਹਨ। 75 ਯਾਤਰੀਆਂ ਦੀ ਸਮਰੱਥਾ ਵਾਲੀ ਇਹ ਉਡਾਣ ਰਾਤ 9:15 'ਤੇ ਦਿੱਲੀ ਤੋਂ ਚੰਡੀਗੜ੍ਹ ਲਈ ਅਤੇ ਰਾਤ 9:45 'ਤੇ ਚੰਡੀਗੜ੍ਹ ਤੋਂ ਦਿੱਲੀ ਲਈ ਉਡਾਣ ਭਰੇਗੀ।

(For more Punjabi news apart from The prices of fruits and vegetables started increasing in Chandigarh news in punjabi  stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement