
Neel Garg News : ਕਿਹਾ, ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
Neel Garg praised Punjab Police Latest News in Punjabi : ਚੰਡੀਗੜ੍ਹ/ਮੋਗਾ : ਮੋਗਾ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗ਼ਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ 'ਚ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨੀਲ ਗਰਗ ਨੇ ਕਿਹਾ ਕਿ ਮੋਗਾ 'ਚ ਸ਼ਿਵਸੈਨਾ ਆਗੂ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਬਦਮਾਸ਼ਾਂ ਨੂੰ ਫੜ੍ਹਿਆ ਹੈ। ਇਸ ਦੇ ਨਾਲ ਹੀ ਅਗ਼ਵਾ ਹੋਏ ਬੱਚੇ ਨੂੰ ਸਹੀ-ਸਲਾਮਤ ਬਦਮਾਸ਼ਾਂ ਤੋਂ ਕਾਬੂ ਕਰ ਕੇ ਉਸ ਦੇ ਪਰਵਾਰ ਤਕ ਪਹੁੰਚਾਇਆ ਹੈ। ਇਸ ਲਈ ਉਨ੍ਹਾਂ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਖੁੱਲ੍ਹੀ ਛੋਟ ਦਿਤੀ ਗਈ ਹੈ ਕਿ ਸੂਬੇ 'ਚ ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਦਮਾਸ਼ਾਂ ਅਤੇ ਨਸ਼ਾ ਤਸਕਰਾਂ ਨੂੰ ਵੀ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ।
ਨੀਲ ਗਰਗ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਖਿਆ ਕਰਨਾ ਆਮ ਆਦਮੀ ਪਾਰਟੀ ਦੀ ਸੱਭ ਤੋਂ ਪਹਿਲੀ ਤਰਜ਼ੀਹ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਪੰਜਾਬ ਛੱਡ ਦੇਣ ਨਹੀਂ ਤਾਂ ਫਿਰ ਉਹ ਇਹ ਕੰਮ ਛੱਡ ਦੇਣ।