Chandigarh News: ਪਵਨ ਇੰਸਾਂ ਨੂੰ ਹਾਈਕੋਰਟ ਤੋਂ ਝਟਕਾ, ਪੰਚਕੂਲਾ ਹਿੰਸਾ ਵਿਚ ED ਦੀ ਜਾਂਚ ਵਿਰੁੱਧ ਪਾਈ ਪਟੀਸ਼ਨ ਕੀਤੀ ਰੱਦ
Published : Apr 15, 2024, 7:09 pm IST
Updated : Apr 15, 2024, 7:20 pm IST
SHARE ARTICLE
Pawan Insan gets a shock from the High Court Chandigarh News
Pawan Insan gets a shock from the High Court Chandigarh News

Chandigarh News: ਪਵਨ ਨੇ ਪੰਚਕੂਲਾ ਵਿੱਚ ਦਰਜ ਐਫਆਈਆਰ ਵਿੱਚ ਮਨੀ ਲਾਂਡਰਿੰਗ ਪਹਿਲੂ ਦੀ ਜਾਂਚ ਦੇ ਈਡੀ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਸੀ

Pawan Insan gets a shock from the High Court Chandigarh News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਚੇਲੇ ਪਵਨ ਇੰਸਾਂ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਸ਼ੁਰੂ ਕੀਤੀ ਮਨੀ ਲਾਂਡਰਿੰਗ ਦੀ ਕਾਰਵਾਈ ਨੂੰ ਰੋਕਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਮੰਜਰੀ ਨਹਿਰੂ ਕੌਲ ਨੇ ਇੰਸਾਂ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਜਾਂਚ ਨੂੰ ਜਾਇਜ਼ ਠਹਿਰਾਇਆ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਇੰਡੀਗੋ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਸਿਰਫ 2 ਮਿੰਟ ਦਾ ਬਚਿਆ ਸੀ ਈਂਧਨ

ਪਵਨ ਨੇ ਪੰਚਕੂਲਾ ਵਿੱਚ ਦਰਜ ਐਫਆਈਆਰ ਵਿੱਚ ਮਨੀ ਲਾਂਡਰਿੰਗ ਪਹਿਲੂ ਦੀ ਜਾਂਚ ਦੇ ਈਡੀ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨ ਮੁਤਾਬਕ ਇਸ ਮਾਮਲੇ ਵਿੱਚ ਉਸ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ, ਇਸ ਲਈ ਇਸ ਜਾਂਚ ਨੂੰ ਰੋਕਿਆ ਜਾਵੇ।

ਇਹ ਵੀ ਪੜ੍ਹੋ: Punjab Vigilance : ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਨਛੱਤਰ ਸਿੰਘ ਕਾਬੂ

ਪਟੀਸ਼ਨ ਵਿੱਚ ਦੱਸਿਆ ਗਿਆ ਕਿ 25 ਅਗਸਤ 2016 ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਪੰਚਕੂਲਾ ਪੁਲਿਸ ਨੇ ਪੰਚਕੂਲਾ 'ਚ ਦੰਗੇ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਟੀਸ਼ਨਕਰਤਾ ਖਿਲਾਫ ਸੈਕਟਰ-5 ਥਾਣੇ 'ਚ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਵਨ ਇੰਸਾ 'ਤੇ ਇਨ੍ਹਾਂ ਦੰਗਿਆਂ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਹੁਣ ਇਹ ਐਫਆਈਆਰ ਮਨੀ ਲਾਂਡਰਿੰਗ ਦੇ ਪਹਿਲੂ ਦੀ ਜਾਂਚ ਲਈ ਈਡੀ ਨੂੰ ਸੌਂਪ ਦਿੱਤੀ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਈਡੀ ਇਹ ਪਤਾ ਲਗਾ ਸਕੇ ਕਿ ਇਨ੍ਹਾਂ ਦੰਗਿਆਂ ਲਈ ਪੈਸਾ ਕਿੱਥੋਂ ਇਕੱਠਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਈਡੀ ਨੂੰ ਹੁਣ ਪਵਨ ਇੰਸਾ ਦਾ ਬਿਆਨ ਦਰਜ ਕਰਨਾ ਹੈ। ਇਸ ਨੂੰ ਪਵਨ ਇੰਸਾ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

(For more Punjabi news apart from Pawan Insan gets a shock from the High Court Chandigarh News, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement