Chandigarh Weather: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪਾਰਾ 44 ਡਿਗਰੀ ਤੋਂ ਪਾਰ
Published : Jun 15, 2024, 12:17 pm IST
Updated : Jun 15, 2024, 12:18 pm IST
SHARE ARTICLE
Chandigarh Weather News
Chandigarh Weather News

Chandigarh Weather: ਅਗਲੇ 5 ਦਿਨਾਂ ਤੱਕ ਭਿਆਨਕ ਗਰਮੀ ਦਾ ਅਲਰਟ ਜਾਰੀ

Chandigarh Weather News: ਚੰਡੀਗੜ੍ਹ 'ਚ ਗਰਮੀ ਦਾ ਕਹਿਰ ਜਾਰੀ ਹੈ। ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਕੱਲ੍ਹ ਇਹ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਗਰਮੀ ਕਾਰਨ ਬਿਜਲੀ ਦੀ ਖਪਤ ਵੀ ਵਧ ਗਈ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਅੱਤ ਦੀ ਗਰਮੀ ਦਾ ਆਰੌਂਜ ਅਲਰਟ ਜਾਰੀ ਕੀਤਾ ਹੈ। 19 ਜੂਨ ਨੂੰ ਮੌਸਮ 'ਚ ਕੁਝ ਬਦਲਾਅ ਦੇਖਣ ਨੂੰ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ 21 ਇੰਸਪੈਕਟਰਾਂ ਦੇ ਤਬਾਦਲੇ, 2 ਵੱਡੇ ਥਾਣਿਆਂ 'ਚ ਮਹਿਲਾ ਇੰਸਪੈਕਟਰਾਂ ਦੀ ਤਾਇਨਾਤੀ

ਵਧਦੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ। ਵਿਭਾਗ ਮੁਤਾਬਕ ਕੱਲ੍ਹ ਬਿਜਲੀ ਦੀ ਮੰਗ 438 ਮੈਗਾਵਾਟ ਸੀ। ਵੀਰਵਾਰ ਨੂੰ ਬਿਜਲੀ ਦੀ ਖਪਤ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ। ਉਸ ਦਿਨ ਬਿਜਲੀ ਦੀ ਮੰਗ 449 ਮੈਗਾਵਾਟ ਤੱਕ ਪਹੁੰਚ ਗਈ ਸੀ। ਇਸ ਕਾਰਨ ਸਾਰੀਆਂ ਬਿਜਲੀ ਦੀਆਂ ਲਾਈਨਾਂ ਓਵਰਲੋਡ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: Anmol Gagan Maan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ 'ਤੇ ਲਗਾਈ ਲਾੜੇ ਦੇ ਨਾਂ ਮਹਿੰਦੀ ਦੀ ਮਹਿੰਦੀ 

ਮੌਸਮ ਵਿਭਾਗ ਮੁਤਾਬਕ ਮਹਾਰਾਸ਼ਟਰ ਅਤੇ ਸਿੱਕਮ 'ਚ ਮਾਨਸੂਨ ਸਰਗਰਮ ਹੋ ਗਿਆ ਹੈ ਪਰ ਇਸ ਦੇ ਚੰਡੀਗੜ੍ਹ ਪਹੁੰਚਣ 'ਚ ਦੇਰੀ ਹੋ ਸਕਦੀ ਹੈ। ਜੇਕਰ ਮਾਨਸੂਨ ਦੇਰੀ ਨਾਲ ਆਉਂਦਾ ਹੈ ਤਾਂ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਵੀ ਦੇਰੀ ਨਾਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਫਿਲਹਾਲ ਰਾਹਤ ਦੀ ਉਮੀਦ ਘੱਟ ਹੈ।

ਇਹ ਵੀ ਪੜ੍ਹੋ:  Amreli Borewell Accident : ਜ਼ਿੰਦਗੀ ਦੀ ਜੰਗ ਹਾਰੀ ਬੋਰਵੈੱਲ 'ਚ ਡਿੱਗੀ ਡੇਢ ਸਾਲਾ ਮਾਸੂਮ ਬੱਚੀ, ਕਰੀਬ 17 ਘੰਟਿਆਂ ਬਾਅਦ ਕੱਢਿਆ ਬਾਹਰ

 ਹਾਲਾਂਕਿ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਪਹੁੰਚ ਜਾਵੇਗਾ। ਫਿਰ ਤਾਪਮਾਨ ਘਟ ਜਾਵੇਗਾ। ਇਸ ਵੇਲੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਹੈ ਜੋ ਕਿ ਆਮ ਨਾਲੋਂ 5 ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 28.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਹੈ। ਹਵਾ ਵਿੱਚ ਨਮੀ 44 ਫੀਸਦੀ ਰਹੀ, ਜਿਸ ਕਾਰਨ ਦਿਨ ਭਰ ਗਰਮ ਹਵਾਵਾਂ ਚੱਲਦੀਆਂ ਰਹੀਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Chandigarh Weather update news , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement