
ਸੋਮਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਕੈਥਲ ਪੁਲਿਸ ਨੇ ਇਸ ਦੀ ਜਾਂਚ ਲਈ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।
Haryana Sikh News: ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਕੈਥਲ 'ਚ ਇਕ ਸਿੱਖ ਵਿਅਕਤੀ 'ਤੇ ਕਥਿਤ ਹਮਲੇ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਨੇ ਦਾਅਵਾ ਕੀਤਾ ਸੀ ਕਿ ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਗਲਤ ਸ਼ਬਦ ਬੋਲੇ ਸਨ। ਸੋਮਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਕੈਥਲ ਪੁਲਿਸ ਨੇ ਇਸ ਦੀ ਜਾਂਚ ਲਈ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।
ਪੁਲਿਸ ਸੁਪਰਡੈਂਟ ਉਪਾਸਨਾ ਨੇ ਕੈਥਲ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੀਂਦ ਦੇ ਸਿੰਘਵਾਲ ਪਿੰਡ ਦੇ ਵਸਨੀਕ ਈਸ਼ੂ ਅਤੇ ਸ਼ੇਰਗੜ੍ਹ ਪਿੰਡ ਦੇ ਵਸਨੀਕ ਸੁਨੀਲ ਵਜੋਂ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਘਟਨਾ ਦੀ ਨਿੰਦਾ ਕੀਤੀ ਸੀ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ।