Chandigarh News : ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ – ਹਰਚੰਦ ਸਿੰਘ ਬਰਸਟ

By : BALJINDERK

Published : Jun 15, 2025, 5:40 pm IST
Updated : Jun 15, 2025, 5:40 pm IST
SHARE ARTICLE
ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ – ਹਰਚੰਦ ਸਿੰਘ ਬਰਸਟ
ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ – ਹਰਚੰਦ ਸਿੰਘ ਬਰਸਟ

Chandigarh News : ਜੋ ਕੰਮ 35 ਸਾਲਾਂ ਵਿੱਚ ਨਹੀਂ ਹੋਏ, ਉਹ ਤਿੰਨ ਸਾਲਾਂ ਵਿੱਚ ਕਰਕੇ ਦਿਖਾਏ

Chandigarh News in Punjabi : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਸੰਜੀਵ ਅਰੋੜਾ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਤਹਿਤ ਪ੍ਰਚਾਰ ਦੌਰਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਬਤੌਰ ਰਾਜ ਸਭਾ ਮੈਂਬਰ ਰਹਿੰਦੀਆਂ ਹੋਇਆ ਲੁਧਿਆਣਾ ਵਾਸੀਆਂ ਦੇ ਹਿੱਤਾਂ ਨੂੰ ਤਵੱਜੋਂ ਦਿੰਦੇ ਆਏ ਹਨ ਅਤੇ ਲੁਧਿਆਣਾ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੰਦੇ ਆ ਰਹੇ ਹਨ। ਜੋ ਕੰਮ ਪਿਛਲੇ 35 ਸਾਲਾਂ ਵਿੱਚ ਨਹੀਂ ਹੋਏ, ਉਹ ਸੰਜੀਵ ਅਰੋੜਾ ਨੇ 3 ਸਾਲਾਂ ਵਿੱਚ ਕਰਕੇ ਦਿਖਾਏ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉੱਨਤ ਤਕਨਾਲੋਜੀ ਅਤੇ ਬਿਹਤਰ ਉਪਕਰਣਾਂ ਨਾਲ ਸਿਵਲ ਹਸਪਤਾਲ ਦਾ ਨਵੀਨੀਕਰਨ ਕਰਵਾਇਆ ਗਿਆ। ਇਸਦੇ ਨਾਲ ਹੀ ਈਐਸਆਈ ਹਸਪਤਾਲ ਨੂੰ ਅਪਗ੍ਰੇਡ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 30 ਸਾਲਾਂ ਤੋਂ ਲਟਕਦੀਆਂ ਹੋਇਆਂ ਲੁਧਿਆਣਾ ਦੀਆਂ 5 ਵੱਡੀਆਂ ਰਿਹਾਸ਼ੀ ਯੋਜਨਾਵਾਂ ਨੂੰ ਇੰਪਰੂਵਮੈਂਟ ਟਰੱਸਟ ਤੋਂ ਨਗਰ ਨਿਗਮ ਨੂੰ ਟਰਾਂਸਫਰ ਕਰਵਾਇਆ ਗਿਆ।

ਸ. ਬਰਸਟ ਨੇ ਦੱਸਿਆ ਕਿ ਬਿਜਲੀ ਦੀ ਸਮੱਸਿਆ ਦੂਰ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ 237 ਨਵੇਂ ਬਿਜਲੀ ਟ੍ਰਾਂਸਫਾਰਮਰ ਲਗਵਾਏ ਗਏ ਹਨ। ਇਸਦੇ ਨਾਲ ਹੀ ਹਲਵਾਰਾ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ, ਫੋਕਲ ਪੁਆਇੰਟ ਦੀ ਸੜਕਾ ਦਾ ਪੁਨਰ ਨਿਰਮਾਣ ਕੀਤਾ, ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲਾਗੂ ਕੀਤਾ। ਇਸ ਤੋਂ ਇਲਾਵਾ ਲਾਡੋਵਾਲ ਬਾਈਪਾਸ ਤੇ 23 ਕਿਲੋਮੀਟਰ ਦਾ ਲੰਬਾ ਸਾਈਕਲ ਟ੍ਰੈਕ ਅਤੇ ਸਿਧਵਾਂ ਕਨਾਲ ਤੇ ਚਾਰ ਪੁਲ ਪਾਸ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕਾਰਜ ਕੀਤੇ ਗਏ ਹਨ ਅਤੇ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ, ਸਕੂਲ ਆਫ ਐਮੀਨੈਂਸ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਕਾਸ ਦੀ ਗੱਲ ਕਰਦੀ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣ ਦੀ ਅਪੀਲ ਕੀਤੀ।

(For more news apart from Sanjeev Arora has always given priority development Ludhiana- Harchand Singh Burst News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement