Chandigarh News: PU ਦੀ ਵਿਦਿਆਰਥਣ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ, ਕਸੌਲੀ ਘੁੰਮ ਕੇ ਆ ਰਹੀ ਸੀ ਵਾਪਸ
Published : Jul 15, 2024, 11:20 am IST
Updated : Jul 15, 2024, 12:03 pm IST
SHARE ARTICLE
PU student died in Chandigarh News
PU student died in Chandigarh News

Chandigarh News: ਪ੍ਰਵਾਰ ਦੀ ਮੌਜੂਦਗੀ ਵਿਚ ਕੀਤਾ ਜਾਵੇਗਾ ਪੋਸਟਮਾਰਟਮ

PU student died in Chandigarh News: ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸਿਮਰਨ (25 ਸਾਲ) ਵਾਸੀ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਉਸਨੇ ਕੰਪਿਊਟਰ ਇੰਜਨੀਅਰਿੰਗ ਵਿੱਚ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਸੀ। ਉਹ ਕੁਝ ਦਿਨਾਂ ਵਿੱਚ ਇੱਥੋਂ ਹੋਸਟਲ ਖਾਲੀ ਕਰਨ ਜਾ ਰਹੀ ਸੀ।

ਇਹ ਵੀ ਪੜ੍ਹੋ: Wimbledon 2024: ਕਾਰਲੋਸ ਅਲਕਾਰਜ਼ ਫਿਰ ਤੋਂ ਬਣਿਆ ਚੈਂਪੀਅਨ, ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਜੋਕੋਵਿਚ ਨੂੰ ਹਰਾਇਆ  

ਹਿਮਾਚਲ ਦੇ ਕਸੌਲੀ ਤੋਂ ਪਰਤਦੇ ਸਮੇਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਜਦੋਂ ਉਸ ਦੇ ਦੋਸਤ ਉਸ ਨੂੰ ਸੈਕਟਰ-16 ਸਥਿਤ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀਐੱਮਐੱਸਐੱਚ) ਲੈ ਕੇ ਗਏ ਤਾਂ ਉੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ। ਅੱਜ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਮਰਨ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਘਰ ਆਉਂਦੇ ਸਮੇਂ ਸਿਮਰਨ ਨੂੰ ਦਿਲ ਦਾ ਦੌਰਾ ਪੈ ਗਿਆ ਕਿਉਂਕਿ 2013 ਵਿੱਚ ਵੀ ਉਨ੍ਹਾਂ ਨੂੰ ਅਜਿਹਾ ਹੀ ਦਿਲ ਦਾ ਦੌਰਾ ਪਿਆ ਸੀ। ਉਦੋਂ ਵੀ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਦੂਜੇ ਪਾਸੇ ਪੁਲਿਸ ਨੂੰ ਕਈ ਖਦਸ਼ੇ ਹਨ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰੇਗੀ। ਫਿਲਹਾਲ ਪੁਲਿਸ ਨੇ ਮਾਮਲੇ 'ਚ ਮ੍ਰਿਤਕ ਦੇ ਦੋਸਤਾਂ ਦੇ ਬਿਆਨ ਦਰਜ ਕਰ ਲਏ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।

 

ਇਹ ਵੀ ਪੜ੍ਹੋ: Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਚੱਲਦੇ ਸ਼ੋਅ ਵਿਚ ਪਹੁੰਚੇ ਜਸਟਿਨ ਟਰੂਡੋ, ਪਾਈ ਜੱਫੀ

ਇਸ ਮਾਮਲੇ ਵਿੱਚ ਪੰਜਾਬ ਯੂਨੀਵਰਸਿਟੀ ਦੇ ਡੀਐਸਡਬਲਯੂ ਪ੍ਰੋਫੈਸਰ ਸਿਮਰਤ ਕਾਹਲੋਂ ਦਾ ਕਹਿਣਾ ਹੈ ਕਿ ਵਿਦਿਆਰਥਣ ਦੀ ਬੇਵਕਤੀ ਮੌਤ ਨਾਲ ਅਸੀਂ ਦੁਖੀ ਹਾਂ। ਵਿਦਿਆਰਥਣ ਪੜ੍ਹਾਈ ਵਿਚ ਚੰਗੀ ਸੀ ਅਤੇ ਹੋਸਟਲ ਵਿਚ ਉਸ ਦਾ ਆਚਰਣ ਹਮੇਸ਼ਾ ਚੰਗਾ ਰਿਹਾ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਸਪੱਸ਼ਟ ਹੋਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਥਾਣਾ ਆਈਟੀ ਪਾਰਕ ਦੇ ਐਸਐਚਓ ਜੁਲਦਣ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੈਕਟਰ 16 ਤੋਂ ਵਿਦਿਆਰਥੀ ਦੀ ਮੌਤ ਦੀ ਸੂਚਨਾ ਮਿਲੀ ਸੀ। ਪੁਲਿਸ ਦੀ ਟੀਮ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਹ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਉਨ੍ਹਾਂ ਦੀ ਹਾਜ਼ਰੀ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ।

​(For more Punjabi news apart from PU student died in Chandigarh News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement