Chandigarh News : ਵੱਡੀ ਖ਼ਬਰ : ਚੰਡੀਗੜ੍ਹ 'ਚ ਹੋਟਲ ਦਾ ਡਿੱਗਿਆ ਮਲਬਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

By : BALJINDERK

Published : Jul 15, 2025, 4:30 pm IST
Updated : Jul 15, 2025, 4:41 pm IST
SHARE ARTICLE
ਚੰਡੀਗੜ੍ਹ 'ਚ ਹੋਟਲ ਹੋਇਆ ਢਹਿ-ਢੇਰੀ, ਮਲਬੇ ਹੇਠ ਕਈਆਂ ਦੇ ਦੱਬੇ ਹੋਣ ਦਾ ਖ਼ਦਸ਼ਾ
ਚੰਡੀਗੜ੍ਹ 'ਚ ਹੋਟਲ ਹੋਇਆ ਢਹਿ-ਢੇਰੀ, ਮਲਬੇ ਹੇਠ ਕਈਆਂ ਦੇ ਦੱਬੇ ਹੋਣ ਦਾ ਖ਼ਦਸ਼ਾ

Chandigarh News : ਕਿਸ਼ਨਗੜ੍ਹ 'ਚ ਹੋਟਲ ਹੋਇਆ ਢਹਿ-ਢੇਰੀ, ਮਲਬੇ ਹੇਠ ਕਈਆਂ ਦੇ ਦੱਬੇ ਹੋਣ ਦਾ ਖਦਸ਼ਾ 

Chandigarh News in Punjabi : ਚੰਡੀਗੜ੍ਹ ਦੇ ਕਿਸ਼ਨਗੜ੍ਹ ਇਲਾਕੇ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਇੱਥੇ ਇੱਕ ਨਿੱਜੀ ਹੋਟਲ ਦਾ ਅਚਾਨਕ ਛੱਜਾ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਹੋਟਲ ਦੇ ਅੰਦਰ ਕੁਝ ਲੋਕ ਮੌਜੂਦ ਸਨ। ਘਟਨਾ ’ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। 

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਟੀਮਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਹਾਦਸੇ ਵਿੱਚ ਕਿੰਨੇ ਲੋਕ ਜ਼ਖ਼ਮੀ ਜਾਂ ਮਾਰੇ ਗਏ ਹਨ।

ਅਧਿਕਾਰੀਆਂ ਅਨੁਸਾਰ ਮਲਬਾ ਹਟਾਉਣ ਅਤੇ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋਟਲ ਦੇ ਢਹਿਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਲੋਕਾਂ ਦੀ ਭੀੜ ਮੌਕੇ ‘ਤੇ ਇਕੱਠੀ ਹੋ ਗਈ ਹੈ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ।

(For more news apart from  Hotel collapses in Chandigarh, many feared buried under rubble News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement