
Independence Day: 'ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਅਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿਤੀ'
Punjab Governor Lal Chand Katari's message on Independence Day: ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਰਾਜਪਾਲ ਲਾਲ ਚੰਦ ਕਟਾਰੀਆਂ ਨੇ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ ’ਤੇ ਮੈਂ ਭਾਰਤ ਦੇ ਲੋਕਾਂ ਖ਼ਾਸ ਕਰ ਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ।
ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਅਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿਤੀ।ਰਾਸ਼ਟਰਪਿਤਾ ਮਹਾਤਮਾ ਗਾਂਧੀ, ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ, ਨੇਤਾ ਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭ ਭਾਈ ਪਟੇਲ, ਬਾਲ ਗੰਗਾਧਰ ਤਿਲਕ ਅਤੇ ਕਰੋੜਾਂ ਭਾਰਤੀਆਂ ਨੇ ਭਾਰਤ ਦੀ ਆਜ਼ਾਦੀ ਦੀ ਪ੍ਰਾਪਤੀ ਵਿਚ ਅਹਿਮ ਯੋਗਦਾਨ ਪਾਇਆ ਸੀ।
ਇਸ ਨਾਲ ਹੀ ਅਸੀਂ ਅਪਣੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਅਖੰਡਤਾ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਅਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ। ਦੇਸ਼ ਦੀ ਅਜ਼ਾਦੀ ਲਈ ਪੰਜਾਬ ਵਲੋਂ ਪਾਏ ਗਏ ਯੋਗਦਾਨ ਦੇ ਬਰਾਬਰ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿਚ ਹੋਰ ਕਿਤੇ ਨਹੀਂ ਮਿਲਦੀ।
ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਅਨੇਕਾਂ ਦੇਸ਼ਭਗਤ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਅਪਣੇ ਖ਼ੂਨ ਦੀ ਇਕ-ਇਕ ਬੂੰਦ ਵਹਾਈ, ਜੇਲਾਂ ਕੱਟੀਆਂ, ਉਹ ਸਾਡੇ ਸਾਰਿਆਂ ਲਈ ਅਮੀਰ ਵਿਰਾਸਤ ਛੱਡ ਕੇ ਗਏ ਹਨ, ਜੋ ਭਾਰਤ ਦੀ ਸ਼ਾਨ ਅਤੇ ਆਜ਼ਾਦੀ ਨੂੰ ਸੁਰੱਖਿਅਤ ਰੱਖਣ ਲਈ ਦਿ੍ਰੜ ਵਚਨਬੱਧਤਾ ਦੇ ਨਾਲ ਨਾਲ ਮਾਤ ਭੂਮੀ ਲਈ ਅਥਾਹ ਪਿਆਰ ਅਤੇ ਸਤਿਕਾਰ ਦੀ ਮੰਗ ਕਰਦੀ ਹੈ।