Punjab and Haryana High Court : ਹਾਈ ਕੋਰਟ ’ਚ ਗੈਂਗਸਟਰ ਲਾਰੈਂਸ ਦੀ ਸੀਆਈਏ ਨਾਲ ਇੰਟਰਵਿਊ ਦੇ ਮਾਮਲੇ ’ਚ ਹੋਈ ਸੁਣਵਾਈ

By : BALJINDERK

Published : Oct 15, 2024, 8:04 pm IST
Updated : Oct 15, 2024, 8:04 pm IST
SHARE ARTICLE
Punjab and Haryana High Court :
Punjab and Haryana High Court :

Punjab and Haryana High Court : ਪੰਜਾਬ ਸਰਕਾਰ ਨੇ ਕੋਰਟ ’ਚ ਜਵਾਬ ਦਿੱਤਾ ਕਿ ਇੰਟਰਵਿਊ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਦਸ ਦਿਨਾਂ ’ਚ ਕਾਰਵਾਈ ਕੀਤੀ ਜਾਵੇਗੀ

Punjab and Haryana High Court : ਪੰਜਾਬ ਦੇ ਖਰੜ ਵਿੱਚ ਗੈਂਗਸਟਰ ਲਾਰੈਂਸ ਦੀ ਸੀਆਈਏ ਨਾਲ ਇੰਟਰਵਿਊ ਦੇ ਮਾਮਲੇ ਦੀ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਜਵਾਬ ਦਿੱਤਾ ਹੈ ਕਿ ਇੰਟਰਵਿਊ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਦਸ ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਰਕਾਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਚਾਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਨਾਲ ਹੀ ਉਸ ਤੋਂ ਜਵਾਬ ਵੀ ਮੰਗਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜੋ :Chnadigarh News : ਵਿਜੀਲੈਂਸ ਵਲੋਂ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਐਕਸੀਅਨ ਗ੍ਰਿਫ਼ਤਾਰ

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੀ ਜਾਂਚ ਪੂਰੀ ਕਰਕੇ ਸਰਕਾਰ ਨੂੰ ਸੌਂਪ ਦਿੱਤੀ ਹੈ। ਹੁਣ ਸਰਕਾਰ ਨੇ ਇਸ ਰਿਪੋਰਟ 'ਤੇ ਕਾਰਵਾਈ ਕਰਨੀ ਹੈ। ਅਦਾਲਤ ਨੇ ਪੁੱਛਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਕੀ ਇਨ੍ਹਾਂ ਅਫਸਰਾਂ ਖਿਲਾਫ ਕਾਰਵਾਈ ਨਹੀਂ ਹੋਣੀ ਚਾਹੀਦੀ? ਜਿਸ ਨੇ ਲਾਰੈਂਸ ਨੂੰ ਸਟੇਟ ਗੈਸਟ ਵਜੋਂ ਪੇਸ਼ ਕੀਤਾ ਅਤੇ ਉਸ ਨੂੰ ਇੰਟਰਵਿਊ ਲਈ ਮੌਕਾ ਦਿੱਤਾ।

(For more news apart from  hearing was held in High Court in case of gangster Lawrence's interview with the CIA News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement