
Chandigarh News : ਕਿਹਾ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਵਾਇਆ ਹੈ
Chandigarh News : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਜੀ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਵਿਰੁੱਧ ਸੁਣਾਏ ਗਏ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਵਾਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਨੂੰ ਬਹਾਲ ਕੀਤਾ ਗਿਆ ਹੈ। ਜਿਸ ਨੂੰ ਬੀਤੇ ਸਮੇਂ ਵਿੱਚ ਰਾਮ ਰਹੀਮ ਨੂੰ ਮੁਆਫ਼ੀ ਦੇਣ-ਦਵਾਉਣ ਵਾਲਿਆਂ ਨੇ ਕੁਝ ਢਾਹ ਲਾਈ ਸੀ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸਾਥੀ ਸਿੰਘ ਸਾਹਿਬਾਨ ਨਾਲ ਵਿਰਸਾ ਸਿੰਘ ਵਲਟੋਹਾ ਵਿਰੁੱਧ ਫੈਸਲਾ ਸੁਣਾ ਕੇ ਇੱਕ ਵਾਰ ਫਿਰ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਵਾਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਨੂੰ ਬਹਾਲ ਕੀਤਾ ਜਿਸਨੂੰ ਕਿ ਬੀਤੇ ਸਮੇਂ ਵਿੱਚ ਰਾਮ ਰਹੀਮ ਨੂੰ…
— Sukhjinder Singh Randhawa (@Sukhjinder_INC) October 15, 2024
ਰੰਧਾਵਾ ਨੇ ਇਸ ਫੈਸਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਦਾ ਹੈ ।
(For more news apart from Member of Parliament Sukhjinder Singh Randhawa welcomed decision of the Jathedars of Shri Akal Takht Sahib News in Punjabi, stay tuned to Rozana Spokesman)