
ਸਸਕਾਰ ਮੌਕੇ ਕਈ ਸੀਨੀਅਰ ਅਧਿਕਾਰੀ ਪੁੱਜੇ
ਚੰਡੀਗੜ੍ਹ: ਹਰਿਆਣਾ ਦੇ ਮਰਹੂਮ ਸੀਨੀਅਰ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪੂਰਨ ਕੁਮਾਰ ਦੀਆਂ ਦੋਵੇਂ ਧੀਆਂ ਨੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ। ਏਡੀਜੀਪੀ ਵਾਈ ਪੂਰਨ ਕੁਮਾਰ ਦੇ ਅੰਤਿਮ ਸਸਕਾਰ ਦੌਰਾਨ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਪੂਰਨ ਕੁਮਾਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਦੁਪਹਿਰ 3 ਵਜੇ ਸ਼ੁਰੂ ਹੋਈ ਸੀ ਅਤੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਪਹੁੰਚੀ।
ਅੰਤਿਮ ਸਸਕਾਰ ਦੌਰਾਨ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਡੀਜੀਪੀ ਓਪੀ ਸਿੰਘ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਅਤੇ ਸ਼ਿਆਮ ਸਿੰਘ ਰਾਣਾ ਵੀ ਅੰਤਿਮ ਸੰਸਕਾਰ ਵਿੱਚ ਮੌਜੂਦ ਸਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ।