Chandigarh News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੀ ਕੀਤਾ ਹਰਿਆਣਾ ਨੂੰ ਚੰਡੀਗੜ੍ਹ ਦੀ ਜ਼ਮੀਨ ਦੇਣ ਦਾ ਵਿਰੋਧ 

By : BALJINDERK

Published : Nov 15, 2024, 6:31 pm IST
Updated : Nov 15, 2024, 6:31 pm IST
SHARE ARTICLE
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ

Chandigarh News : ਜੇਕਰ ਇਨਸਾਫ਼ ਨਾ ਮਿਲਿਆ ਤਾਂ ਚੰਡੀਗੜ੍ਹ ’ਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ : ਚੰਦੂਮਾਜਰਾ 

Chandigarh News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਦੀ 10 ਏਕੜ ਜ਼ਮੀਨ ਦੇ ਬਦਲੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ 12 ਏਕੜ ਜ਼ਮੀਨ ਤਬਦੀਲ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। 

ਮੈਮੋਰੰਡਮ ’ਚ 1980 ਦੇ ਦਹਾਕੇ ਦੀ ਅਸ਼ਾਂਤੀ ਨੂੰ ਯਾਦ ਕਰਦਿਆਂ ਇਸ ਫੈਸਲੇ ਦੇ ਸੰਭਾਵਤ ਸਿਆਸੀ ਅਤੇ ਭਾਵਨਾਤਮਕ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ ਹੈ। ਨੁਮਾਇੰਦਿਆਂ ਦੀ ਦਲੀਲ ਹੈ ਕਿ ਚੰਡੀਗੜ੍ਹ ਨੂੰ ਅਸਲ ’ਚ ਪੰਜਾਬ ਦੀ ਰਾਜਧਾਨੀ ਵਜੋਂ ਸੰਕਲਪਿਤ ਕੀਤਾ ਗਿਆ ਸੀ ਅਤੇ ਇਸ ਨੂੰ ਸੂਬੇ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ। ਉਹ ਰਾਜਪਾਲ ਨੂੰ ਅਪੀਲ ਕਰਦੇ ਹਨ ਕਿ ਉਹ ਕਿਸੇ ਹੋਰ ਵਿਵਾਦ ਨੂੰ ਰੋਕਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਪ੍ਰਸਤਾਵ ਨੂੰ ਰੱਦ ਕਰਨ। 

ਇਸ ਮੰਗ ਪੱਤਰ ’ਤੇ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ ਅਤੇ ਚਰਨਜੀਤ ਸਿੰਘ ਬਰਾੜ ਸਮੇਤ ਪ੍ਰਮੁੱਖ ਆਗੂਆਂ ਦੇ ਦਸਤਖਤ ਹਨ। 

ਇਸ ਮੌਕੇ ਚੰਦੂਮਾਜਰਾ ਨੇ ਕਿਹਾ, ‘‘ਅਸੀਂ ਕਿਹਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਚੰਡੀਗੜ੍ਹ ’ਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਅਸੀਂ ਹੋਰ ਸਿਆਸੀ ਪਾਰਟੀਆਂ ਨਾਲ ਵੀ ਗੱਲ ਕਰਾਂਗੇ।’’

(For more news apart fromShiromani Akali Dal reform movement also opposed giving Chandigarh land to Haryana News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement