
ਬੀਤੇ ਦਿਨ ਮਲਹੋਤਰਾ ਨੇ ਚੰਡੀਗੜ੍ਹ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਵਾਏ ਸਨ ਦਾਖ਼ਲ
Jatinder Pal Malhotra again became the new president of Chandigarh BJP: ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਬੀਤੇ ਦਿਨ ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਉਤਸਵ ਤਹਿਤ ਹੋ ਰਹੀਆਂ ਸੰਗਠਨਾਤਮਕ ਚੋਣਾਂ ਵਿਚ ਬੁਧਵਾਰ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਹੋਈਆਂ ਸਨ।
ਮੌਜੂਦਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਇਸ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸੀ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਤੋਂ ਇਲਾਵਾ ਕੋਈ ਹੋਰ ਨਾਮਜ਼ਦਗੀ ਨਹੀਂ ਕੀਤੀ ਗਈ ਹੈ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਤਿੰਦਰ ਮਲਹੋਤਰਾ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਹੋਣਗੇ। ਅੱਜ ਰਸਮੀ ਤੌਰ ’ਤੇ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਗਿਆ।