Chandigarh News : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ CBI ਨੇ ਇੰਸਪੈਕਟਰ ਪਤੀ-ਪਤਨੀ ਵਿਰੁਧ ਕਾਰਵਾਈ ਕੀਤੀ ਸ਼ੁਰੂ
Published : Feb 16, 2024, 9:37 pm IST
Updated : Feb 16, 2024, 9:37 pm IST
SHARE ARTICLE
Action started against inspector husband Harinder Singh Sekhon in the case of property more than income
Action started against inspector husband Harinder Singh Sekhon in the case of property more than income

Chandigarh News : ਸੀਬੀਆਈ ਨੇ ਅੱਜ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ਦੇ ਘਰ ਮਾਰਿਆ ਛਾਪਾ

Action started against inspector husband Harinder Singh Sekhon in the case of property more than income News in punjabi ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿਤੀ ਹੈ। ਸੀਬੀਆਈ ਨੇ ਅੱਜ ਇਸ ਮਾਮਲੇ ਵਿੱਚ ਸੈਕਟਰ-36 ਸਥਿਤ ਉਨ੍ਹਾਂ ਦੇ ਘਰ ਛਾਪਾ ਮਾਰਿਆ ਹੈ ਪਰ ਸੀਬੀਆਈ ਨੇ ਘਰੋਂ ਕੁਝ ਵੀ ਬਰਾਮਦ ਨਹੀਂ ਕੀਤਾ। ਕੱਲ੍ਹ ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦੀ ਸੀਬੀਆਈ ਵੱਲੋਂ ਜਾਂਚ ਕੀਤੀ ਜਾਵੇਗੀ। ਉਸ ਦੀ ਪਤਨੀ ਪਰਮਜੀਤ ਸੇਖੋਂ ਵੀ ਚੰਡੀਗੜ੍ਹ ਪੁਲਿਸ ਵਿਚ ਇੰਸਪੈਕਟਰ ਤਾਇਨਾਤ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦੀ ਵੀ ਜਾਂਚ ਕਰੇਗੀ।

ਇਹ ਵੀ ਪੜ੍ਹੋ: Mohali News: ਮੁਹਾਲੀ ਦੇ ਵਕੀਲ ਨੇ ਦਿੱਲੀ ਨਿਆਂਇਕ ਸੇਵਾ ਵਿਚ ਹਾਸਲ ਕੀਤਾ ਪਹਿਲਾ ਸਥਾਨ, ਬਣਿਆ ਵਧੀਕ ਜੱਜ

ਸੀਬੀਆਈ ਨੇ ਇਹ ਕਾਰਵਾਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਹੈ। ਸੀਬੀਆਈ ਲੰਬੇ ਸਮੇਂ ਤੋਂ ਉਸ ਵਿਰੁੱਧ ਗੁਪਤ ਜਾਂਚ ਕਰ ਰਹੀ ਸੀ। ਸੀਬੀਆਈ ਨੇ ਪਹਿਲਾਂ ਵੀ ਇੰਸਪੈਕਟਰ ਸੇਖੋਂ ਤੋਂ ਪੁੱਛਗਿੱਛ ਕੀਤੀ ਸੀ ਪਰ ਇਹ ਪੁੱਛ-ਪੜਤਾਲ ਵੱਖਰੇ ਮਾਮਲੇ ਵਿੱਚ ਕੀਤੀ ਗਈ ਸੀ। ਇਸ ਸਬੰਧੀ ਦੀਪਕ ਨਾਂ ਦੇ ਵਿਅਕਤੀ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ ਸੀ ਕਿ ਇੰਸਪੈਕਟਰ ਸੇਖੋਂ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੇ ਲਈ ਚੰਡੀਗੜ੍ਹ ਪੁਲਿਸ ਦੇ ਦੋ ਕਾਂਸਟੇਬਲ ਸਾਬਕਾ ਮੇਅਰ ਦੇ ਭਰਾ ਮਨੀਸ਼ ਦੂਬੇ ਅਤੇ ਕਬਾੜੀ ਕੋਕੀ ਉਸ ’ਤੇ ਸਮਝੌਤਾ ਕਰਨ ਲਈ ਦਬਾਅ ਪਾ ਰਹੇ ਹਨ। ਦੀਪਕ ਦੀ ਸ਼ਿਕਾਇਤ 'ਤੇ ਸੀਬੀਆਈ ਨੇ ਮਨੀਸ਼ ਦੂਬੇ ਅਤੇ ਕਬਾੜੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ। ਜਦਕਿ ਕਾਂਸਟੇਬਲ ਪਵਨ ਮੌਕੇ ਤੋਂ ਫਰਾਰ ਹੋ ਗਿਆ ਸੀ।

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ 

ਸੀਬੀਆਈ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਕਾਂਸਟੇਬਲ ਪਵਨ ਦੇ ਇੰਸਪੈਕਟਰ ਸੇਖੋਂ ਨਾਲ ਪੁਰਾਣੇ ਸਬੰਧ ਸਨ। ਉਸ ਸਮੇਂ ਸੀਬੀਆਈ ਵੱਲੋਂ ਸ਼ੱਕ ਦੇ ਆਧਾਰ 'ਤੇ ਇੰਸਪੈਕਟਰ ਹਰਿੰਦਰ ਸੇਖੋਂ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ। ਪਰ ਉਸ ਸਮੇਂ ਸੀ.ਬੀ.ਆਈ.ਉਸ ਦੇ ਖਿਲਾਫ ਕੋਈ ਤੱਥ ਇਕੱਠੇ ਨਹੀਂ ਕਰ ਸਕੀ ਸੀ। ਉਸ ਸਮੇਂ ਉਹ ਚੰਡੀਗੜ੍ਹ ਦੀ ਕ੍ਰਾਈਮ ਬ੍ਰਾਂਚ 'ਚ ਤਾਇਨਾਤ ਸਨ ਪਰ ਇਨ੍ਹਾਂ ਦੋਸ਼ਾਂ ਤੋਂ ਬਾਅਦ ਪੁਲਿਸ ਵਿਭਾਗ ਨੇ ਉਸ ਨੂੰ ਉਥੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Action started against inspector Harinder Singh Sekhon in the case of property more than income News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement