Chandigarh News : ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਕੈਦੀਆਂ ਦੇ ਦੋ ਧੜਿਆਂ 'ਚ ਝੜਪ, 7-8 ਕੈਦੀ ਜ਼ਖ਼ਮੀ

By : BALJINDERK

Published : Aug 16, 2024, 11:48 am IST
Updated : Aug 16, 2024, 3:57 pm IST
SHARE ARTICLE
Chandigarh Burail Jail
Chandigarh Burail Jail

Chandigarh News : ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ, ਕਾਰੋਬਾਰੀ ਤੋਂ ਮੰਗੀ ਸੀ ਫਿਰੌਤੀ

Chandigarh News : ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਕੈਦੀਆਂ ਦੇ ਦੋ ਧੜਿਆਂ ਵਿਚ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿਚ ਦੋਵਾਂ ਧੜਿਆਂ ਦੇ ਕਰੀਬ ਸੱਤ-ਅੱਠ ਕੈਦੀ ਜ਼ਖ਼ਮੀ ਦੱਸੇ ਜਾ ਰਹੇ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲਿਸ ਨੇ ਦੋਵਾਂ ਧੜਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੁਣ ਪੁਲਿਸ ਦੋਵਾਂ ਧੜਿਆਂ ਤੋਂ ਪੁੱਛਗਿੱਛ ਲਈ ਅੱਜ ਅਦਾਲਤ ਵਿਚ ਅਰਜ਼ੀ ਦਾਇਰ ਕਰੇਗੀ। 

ਇਹ ਵੀ ਪੜੋ:Jalandhar News : LPU ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਨੇ LPU ਕੈਂਪਸ ’ਚ ਲਹਿਰਾਇਆ ਰਾਸ਼ਟਰੀ ਝੰਡਾ

ਜਿਨ੍ਹਾਂ ਦੋ ਗੁੱਟਾਂ ’ਚ ਇਹ ਝੜਪ ਹੋਈ ਹੈ, ਉਨ੍ਹਾਂ ਵਿੱਚੋਂ ਇੱਕ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ। ਜੇਲ ਪ੍ਰਸ਼ਾਸਨ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਾਲ ਇਨ੍ਹਾਂ ਦੋਸ਼ੀਆਂ ਨੇ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਫਿਰੌਤੀ ਮੰਗਣ ਲਈ ਗੋਲੀਆਂ ਚਲਾ ਦਿੱਤੀਆਂ ਸਨ। ਉਨ੍ਹਾਂ ਨੇ ਇਹ ਗੋਲੀਬਾਰੀ ਵਿਦੇਸ਼ 'ਚ ਬੈਠੇ ਅਤਿਵਾਦੀ ਗੋਲਡੀ ਬਰਾੜ ਦੇ ਕਹਿਣ 'ਤੇ ਕੀਤੀ ਸੀ। ਬਾਅਦ 'ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਦੋਂ ਤੋਂ ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਹਨ।

ਇਹ ਵੀ ਪੜੋ:Prisoner Ropar Jail Case : ਰੋਪੜ ਜੇਲ੍ਹ ’ਚ ਹੋਈ ਕੈਦੀ ਦੀ ਮੌਤ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੀਬੀਆਈ ਜਾਂਚ ਦੀ ਮੰਗ 

ਲੜਾਈ ਵਿਚ ਸ਼ਾਮਲ ਦੂਜੇ ਧੜੇ ਦੇ ਨੌਜਵਾਨਾਂ ’ਤੇ ਵੀ ਚੰਡੀਗੜ੍ਹ ਵਿੱਚ ਕਤਲ ਦੇ ਦੋਸ਼ ਹਨ। ਉਹ ਕਤਲ ਦੇ ਦੋਸ਼ ਵਿਚ ਜੇਲ੍ਹ ’ਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦੋ ਗੁੱਟਾਂ ਵਿਚਕਾਰ ਮਾਮੂਲੀ ਲੜਾਈ ਹੋਈ ਸੀ। ਉਦੋਂ ਤੋਂ ਹੀ ਦੋਵਾਂ ਗੁੱਟਾਂ ਵਿਚ ਰੰਜਿਸ਼ ਚੱਲ ਰਹੀ ਸੀ। ਹੁਣ ਉਹੀ ਪੁਰਾਣੀ ਰੰਜਿਸ਼ ਕਾਰਨ ਆਪਸ ’ਚ ਲੜ ਪਏ ਹਨ। ਲੜਾਈ ਦਾ ਅਸਲ ਕਾਰਨ ਪੁਲਿਸ ਪੁੱਛਗਿੱਛ ਤੋਂ ਬਾਅਦ ਹੀ ਸਾਹਮਣੇ ਆਵੇਗਾ। ਉਨ੍ਹਾਂ ਖ਼ਿਲਾਫ਼ ਸੈਕਟਰ-49 ਥਾਣਾ ਚੰਡੀਗੜ੍ਹ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਥੇ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

(For more news apart from Two Groups Clash between prisoners in Chandigarh Burail Jail, 7-8 prisoners injured  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement