ਅੱਜ ਦੁਪਹਿਰ 2 ਵਜੇ ਸੈਕਟਰ 25 ਚੰਡੀਗੜ੍ਹ ਵਿਖੇ ਹੋਵੇਗਾ ਅੰਤਿਮ ਸਸਕਾਰ
Nalin Acharya Death News: ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਬਾਅਦ 2.00 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਬੀਤੇ ਦਿਨ ਨਲਿਨ ਅਚਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ । ਸੀਨੀਅਰ ਪੱਤਰਕਾਰ ਫੋਰਮ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਬੀਤੇ ਦਿਨ ਨਲਿਨ ਅਚਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ।ਜਿਥੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ ।
