ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ
Published : Dec 16, 2024, 4:26 pm IST
Updated : Dec 16, 2024, 4:38 pm IST
SHARE ARTICLE
Gurmeet Singh Khudian
Gurmeet Singh Khudian

ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।

ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸਟੈਂਡ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ  ਇਸ ਦੀ ਇੱਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ਵਿੱਚ ਮਹਿੰਗਾ ਸਾਬਤ ਹੋਵੇ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮੰਡੀ ਬੋਰਡ ਵਿਸ਼ੇਸ਼ ਕਰਕੇ ਸੂਬੇ ਦੇ ਖੇਤੀ ਮੰਡੀਕਰਨ ਢਾਂਚੇ ਦੀ ਮਜ਼ਬੂਤੀ ਲਈ ਘੱਟੋ-ਘੱਟ ਸਮਰਥਨ ਮੁੱਲ, ਮੰਡੀ ਫੀਸ ਵਰਗੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਵੱਡੇ ਕਾਰਪੋਰੇਟਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਉੱਚ ਪੱਧਰੀ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ, ਆਰਥਿਕ ਅਤੇ ਸਮਾਜ ਸ਼ਾਸਤਰ (ਪੀ.ਏ.ਯੂ.) ਵਿਭਾਗ ਦੇ ਮੁਖੀ ਡਾ. ਜਤਿੰਦਰ ਮੋਹਨ ਸਿੰਘ ਅਤੇ ਪੰਜਾਬ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

-----------

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement