
ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਚੁਕਾਈ ਸਹੁੰ
Punjab Haryana High Court got two new Sikh judges News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅੱਜ 2 ਨਵੇਂ ਸਿੱਖ ਜੱਜ ਮਿਲੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈ ਕੋਰਟ ’ਚ ਹਾਲੇ ਵੀ 32 ਜੱਜਾਂ ਦੀਆਂ ਅਸਾਮੀਆਂ ਖ਼ਾਲੀ ਹਨ।
ਜ਼ਿਕਰਯੋਗ ਹੈ ਕਿ ਜੱਜਾਂ ਦੀ ਨਿਯੁਕਤੀ ਲਈ ਲੰਬੀ ਤੇ ਗੁੰਝਲਦਾਰ ਪ੍ਰਕਿਰਿਆ ਹੁੰਦੀ ਹੈ, ਜਿਸ ਵਿੱਚ ਸੂਬਾ ਸਰਕਾਰਾਂ, ਰਾਜਪਾਲਾਂ, ਸੁਪਰੀਮ ਕੋਰਟ ਕੌਲਿਜ਼ੀਅਮ ਅਤੇ ਕੇਂਦਰੀ ਮੰਤਰਾਲੇ ਦੀ ਮਨਜ਼ੂਰੀ ਸ਼ਾਮਲ ਹਨ। ਇਸ ਸਾਰੀ ਪ੍ਰਕਿਰਿਆ ਨੂੰ ਪੂਰੀ ਕਰਨ ’ਚ ਲੱਗੇ ਸਮੇਂ ਕਾਰਨ ਖ਼ਾਲੀ ਅਸਾਮੀਆਂ ਭਰਨ ਵਿੱਚ ਦੇਰੀ ਹੋਈ ਹੈ।