Punjab Haryana High Court Sikh Judges News: ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੇ ਦੋ ਨਵੇਂ ਸਿੱਖ ਜੱਜ
Published : Feb 17, 2025, 12:25 pm IST
Updated : Feb 17, 2025, 1:57 pm IST
SHARE ARTICLE
Punjab Haryana High Court two new Sikh judges News in punjabi
Punjab Haryana High Court two new Sikh judges News in punjabi

ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਚੁਕਾਈ ਸਹੁੰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅੱਜ 2 ਨਵੇਂ ਸਿੱਖ ਜੱਜ ਮਿਲੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈ ਕੋਰਟ ’ਚ ਹਾਲੇ ਵੀ 32 ਜੱਜਾਂ ਦੀਆਂ ਅਸਾਮੀਆਂ ਖ਼ਾਲੀ ਹਨ।

ਜ਼ਿਕਰਯੋਗ ਹੈ ਕਿ ਜੱਜਾਂ ਦੀ ਨਿਯੁਕਤੀ ਲਈ ਲੰਬੀ ਤੇ ਗੁੰਝਲਦਾਰ ਪ੍ਰਕਿਰਿਆ ਹੁੰਦੀ ਹੈ, ਜਿਸ ਵਿੱਚ ਸੂਬਾ ਸਰਕਾਰਾਂ, ਰਾਜਪਾਲਾਂ, ਸੁਪਰੀਮ ਕੋਰਟ ਕੌਲਿਜ਼ੀਅਮ ਅਤੇ ਕੇਂਦਰੀ ਮੰਤਰਾਲੇ ਦੀ ਮਨਜ਼ੂਰੀ ਸ਼ਾਮਲ ਹਨ। ਇਸ ਸਾਰੀ ਪ੍ਰਕਿਰਿਆ ਨੂੰ ਪੂਰੀ ਕਰਨ ’ਚ ਲੱਗੇ ਸਮੇਂ ਕਾਰਨ ਖ਼ਾਲੀ ਅਸਾਮੀਆਂ ਭਰਨ ਵਿੱਚ ਦੇਰੀ ਹੋਈ ਹੈ।

ਜ਼ਿਕਰਯੋਗ ਹੈ ਕਿ ਹਾਈ ਕੋਰਟ ਦੇ ਜੱਜਾਂ ਦੀ ਮਨਜ਼ੂਰ ਸੰਖਿਆ 85 ਹੈ ਅਤੇ ਤਿੰਨ ਜੱਜ ਇਸ ਸਾਲ ਸੇਵਾਮੁਕਤ ਹੋਣ ਜਾ ਰਹੇ ਹਨ। ਇਸ ਵੇਲੇ ਹਾਈ ਕੋਰਟ ਵਿੱਚ 4.32 ਲੱਖ ਕੇਸ ਪੈਂਡਿੰਗ ਹਨ। ਨੈਸ਼ਨਲ ਜੁਡੀਸ਼ੀਅਲ ਡੇਟਾ ਗਰਿੱਡ ਦੇ ਜਨਵਰੀ ਦੇ ਅੰਕੜਿਆਂ ਅਨੁਸਾਰ ਇਨ੍ਹਾਂ ਵਿੱਚੋਂ ਲਗਭਗ 85 ਫ਼ੀ ਸਦੀ ਕੇਸ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਹਨ, ਜਦੋਂ ਕਿ ਕੁਝ ਚਾਰ ਦਹਾਕੇ ਪੁਰਾਣੇ ਹਨ।

ਕੁੱਲ 4,32,227 ਪੈਂਡਿੰਗ ਕੇਸਾਂ ਵਿੱਚੋਂ 2,68,279 ਸਿਵਲ ਅਤੇ 1,63,948 ਫ਼ੌਜਦਾਰੀ ਕੇਸ ਹਨ, ਜੋ ਜੀਵਨ ਅਤੇ ਆਜ਼ਾਦੀ ਵਰਗੇ ਬੁਨਿਆਦੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੇ ਹਨ। ਅੰਕੜਿਆਂ ਅਨੁਸਾਰ 15% ਕੇਸ ਇੱਕ ਸਾਲ ਤੋਂ ਵੀ ਘੱਟ ਸਮੇਂ ਤੋਂ ਪੈਂਡਿੰਗ ਹਨ, ਜਦੋਂ ਕਿ 30% ਪੰਜ ਤੋਂ ਦਸ ਸਾਲਾਂ ਤੋਂ ਅਤੇ 29% ਤੋਂ ਵੱਧ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਪੈਂਡਿੰਗ ਪਏ ਹਨ। ਪੈਂਡਿੰਗ ਮਾਮਲਿਆਂ ਦੀ ਵਧਦੀ ਗਿਣਤੀ ਨਿਆਂ ਪ੍ਰਣਾਲੀ ਦੀ ਸੁਸਤ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement