Chandigarh News: ਪੁਲਿਸ ਨੇ ਫਕੀਰਾਂ ਦਾ ਰੂਪ ਧਾਰ ਕਰਕੇ 35 ਸਾਲਾਂ ਤੋਂ ਸਾਧ ਬਣ ਕੇ ਘੁੰਮ ਰਹੇ ਕਾਤਲ ਨੂੰ ਕੀਤਾ ਗ੍ਰਿਫਤਾਰ
Published : Apr 17, 2024, 11:54 am IST
Updated : Apr 17, 2024, 12:47 pm IST
SHARE ARTICLE
The killer who has been walking around as a saint for 35 years is arrested Chandigarh News in punjabi
The killer who has been walking around as a saint for 35 years is arrested Chandigarh News in punjabi

Chandigarh News: ਦੋਸ਼ੀ 35 ਸਾਲ ਪਹਿਲਾਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੋ ਗਿਆ ਸੀ ਫਰਾਰ

The killer who has been walking around as a saint for 35 years is arrested Chandigarh News in punjabi: ਚੰਡੀਗੜ੍ਹ ਪੁਲਿਸ ਦੇ ਪੀ.ਓ ਅਤੇ ਸੰਮਨ ਸਟਾਫ ਸੈੱਲ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ 35 ਸਾਲ ਪੁਰਾਣੇ ਕਤਲ ਕੇਸ ਵਿਚ ਭਗੌੜੇ ਮੁਲਜ਼ਮ ਆਨੰਦ ਕੁਮਾਰ ਵਾਸੀ ਅਲੀਗੜ੍ਹ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕੀਤਾ ਹੈ। 18 ਨਵੰਬਰ 1989 ਨੂੰ ਉਸ ਨੇ ਪਹਿਲਾਂ 11 ਸਾਲ ਦੇ ਬੱਚੇ ਨੂੰ ਅਗਵਾ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿਤਾ। ਮੁਲਜ਼ਮ ਕਦੇ ਪੁਲਿਸ ਦੇ ਹੱਥ ਨਹੀਂ ਆਇਆ।

ਇਹ ਵੀ ਪੜ੍ਹੋ: Films 'Reh-Spray' News: ਫਿਲਮਾਂ 'ਰੇਹ- ਸਪਰੇਅ' ਨੇ ਜਿੱਤਿਆ ਕੌਮਾਂਤਰੀ ਅਵਾਰਡ

ਉਹ ਪਿਛਲੇ ਕਈ ਸਾਲਾਂ ਤੋਂ ਯੂਪੀ ਦੇ ਜੰਗਲਾਂ ਵਿਚ ਸਾਧੂ ਬਣ ਕੇ ਲੁਕਿਆ ਹੋਇਆ ਸੀ। ਚੰਡੀਗੜ੍ਹ ਪੁਲਿਸ ਦੀ ਟੀਮ ਨੇ ਇੱਕ ਸੰਨਿਆਸੀ ਦਾ ਚੋਲਾ ਪਹਿਨਣ ਵਾਲੇ ਦੋਸ਼ੀ ਨੂੰ ਫੜ ਲਿਆ। ਦਰਅਸਲ, ਉਸ ਨੂੰ ਫੜਨ ਲਈ ਪੀ.ਓ.ਸੈੱਲ ਟੀਮ ਦੇ ਮੈਂਬਰ ਖੁਦ ਸੰਤਾਂ ਦਾ ਭੇਸ ਬਣਾ ਕੇ ਕਈ ਮਹੀਨਿਆਂ ਤੱਕ ਜੰਗਲਾਂ ਵਿਚ ਘੁੰਮਦੇ ਰਹੇ। ਆਖ਼ਰਕਾਰ ਉਨ੍ਹਾਂ ਨੇ ਮੁਲਜ਼ਮ ਨੂੰ ਕਾਸਗੰਜ ਦੇ ਜੰਗਲ ਵਿਚ ਲੱਭ ਲਿਆ। ਜਿਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: Mohali News: ਮੁਹਾਲੀ ਜ਼ਿਲ੍ਹੇ 'ਚ 2023 ਵਿਚ ਪਿਛਲੇ ਸੱਤ ਸਾਲਾਂ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ

ਪੁਲਿਸ ਟੀਮ ਉਸ ਨੂੰ ਚੰਡੀਗੜ੍ਹ ਲੈ ਕੇ ਆਈ ਹੈ ਅਤੇ ਹੁਣ ਉਸ ਖ਼ਿਲਾਫ਼ ਲੁੱਟ-ਖੋਹ, ਅਗਵਾ ਅਤੇ ਕਤਲ ਦਾ ਮੁਕੱਦਮਾ ਚੱਲੇਗਾ। 35 ਸਾਲ ਪਹਿਲਾਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਅਲੀਗੜ੍ਹ ਦੀ ਅਤਰੌਲੀ ਤਹਿਸੀਲ 'ਚ ਸਥਿਤ ਆਪਣੇ ਪਿੰਡ ਹਰਨਪੁਰ ਕਲਾਂ 'ਚ ਭੱਜ ਗਿਆ ਸੀ। ਉਹ ਕਾਫੀ ਚਲਾਕ ਸੀ। ਉਸ ਨੇ ਆਪਣੀ ਕੋਈ ਥਾਂ ਨਹੀਂ ਬਣਾਈ। ਉਸ ਨੇ ਪਹਿਲੇ ਦੋ ਮਹੀਨੇ ਤਾਲਾ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕੀਤਾ।

 

ਫਿਰ ਉਹ ਪਾਣੀਪਤ, ਹਰਿਆਣਾ ਆ ਗਿਆ। ਜਿੱਥੇ ਉਹ ਸੱਤ ਸਾਲਾਂ ਤੱਕ ਫਲ ਅਤੇ ਸਬਜ਼ੀਆਂ ਵੇਚਣ ਦਾ ਕੰਮ ਕਰਦੈ ਰਿਹਾ। ਫਿਰ ਉਹ ਝਾਰਖੰਡ ਭੱਜ ਗਿਆ ਅਤੇ ਉੱਥੇ ਆਪਣਾ ਰੂਪ ਬਦਲ ਲਿਆ। ਉਹ ਇਕ ਸੰਨਿਆਸੀ ਦੇ ਰੂਪ ਵਿੱਚ ਉੱਥੇ ਰਹਿਣ ਲੱਗ ਪਿਆ ਪਰ ਉਹ ਦੋ ਮਹੀਨੇ ਤੋਂ ਵੱਧ ਇਕ ਥਾਂ ਨਹੀਂ ਠਹਿਰਿਆ। ਹੁਣ ਉਹ ਯੂਪੀ ਦੇ ਕਿਸੇ ਇਲਾਕੇ ਵਿਚ ਰਹਿਣ ਲੱਗ ਪਿਆ ਸੀ।

 

ਇਹ ਵੀ ਪੜ੍ਹੋ:  UPSC Result : ਮਿਹਨਤਾਂ ਨੂੰ ਰੰਗਭਾਗ, ਪਟਿਆਲਾ ਦੀ ਡਾ. ਗੁਰਲੀਨ ਕੌਰ ਨੇ 30ਵਾਂ ਤੇ ਦੇਵ ਦਰਸ਼ਦੀਪ ਨੇ ਹਾਸਲ ਕੀਤਾ 340ਵਾਂ ਰੈਂਕ 

ਜਿਸ ਬਾਰੇ ਚੰਡੀਗੜ੍ਹ ਪੁਲਿਸ ਨੂੰ ਸੂਚਨਾ ਮਿਲੀ। ਪੁਲਿਸ ਨੇ ਨੌਂ ਮਹੀਨੇ ਤੱਕ ਉਸ ਦਾ ਪਿੱਛਾ ਕੀਤਾ। ਪੁਲਿਸ ਵਾਲੇ ਖੁਦ ਸੰਤ ਦਾ ਚੋਲਾ ਪਾ ਕੇ ਉਸ ਦੀ ਭਾਲ ਕਰਦੇ ਰਹੇ। ਅਖੀਰ ਪਤਾ ਲੱਗਾ ਕਿ ਉਹ ਕਾਸਗੰਜ ਦੇ ਆਸ਼ਰਮ ਵਿੱਚ ਲੁਕਿਆ ਹੋਇਆ ਸੀ। ਜਿੱਥੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਕੈਂਬਵਾਲਾ ਦੀ ਰਹਿਣ ਵਾਲੀ ਵਿਦਿਆਵਤੀ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਆਪਣੇ ਲੜਕੇ ਨਾਲ ਮਨੀਮਾਜਰਾ ਤੋਂ ਕੈਂਬਵਾਲਾ ਜਾ ਰਹੀ ਸੀ। ਰਸਤੇ ਵਿੱਚ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੇ ਗਹਿਣੇ ਖੋਹਣੇ ਸ਼ੁਰੂ ਕਰ ਦਿੱਤੇ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਕ ਦੋਸ਼ੀ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿਤਾ।

ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਸੀ। ਮੁਲਜ਼ਮ ਉਸ ਦੇ ਲੜਕੇ ਨੂੰ ਅਗਵਾ ਕਰਕੇ ਫਰਾਰ ਹੋ ਗਿਆ। ਬਾਅਦ ਵਿਚ ਉਨ੍ਹਾਂ ਨੇ ਉਸ ਦਾ ਕਤਲ ਕਰ ਦਿਤਾ ਅਤੇ ਉਸ ਦੀ ਲਾਸ਼ ਨੂੰ ਜੰਗਲ ਵਿਚ ਸੁੱਟ ਦਿਤਾ। ਪੁਲਿਸ ਨੇ ਆਨੰਦ ਕੁਮਾਰ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸ ਮਾਮਲੇ ਵਿਚ ਬਾਕੀ ਮੁਲਜ਼ਮ ਫੜੇ ਗਏ ਸਨ ਪਰ ਆਨੰਦ ਫਰਾਰ ਹੋ ਗਿਆ ਸੀ।

(For more Punjabi news apart from The killer who has been walking around as a saint for 35 years is arrested Chandigarh News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement