Punjab News : ਕੌਮੀ ਇਨਸਾਫ਼ ਮੋਰਚੇ ਨੇ ਕਿਸਾਨ ਭਵਨ ਚੰਡੀਗੜ੍ਹ ’ਚ ਸੱਦੀ ਸਾਂਝੀ ਭਰਵੀਂ ਮੀਟਿੰਗ 

By : BALJINDERK

Published : Apr 17, 2025, 6:50 pm IST
Updated : Apr 17, 2025, 6:50 pm IST
SHARE ARTICLE
ਕੌਮੀ ਇਨਸਾਫ਼ ਮੋਰਚੇ ਨੇ ਕਿਸਾਨ ਭਵਨ ਚੰਡੀਗੜ੍ਹ ’ਚ ਸੱਦੀ ਸਾਂਝੀ ਭਰਵੀਂ ਮੀਟਿੰਗ 
ਕੌਮੀ ਇਨਸਾਫ਼ ਮੋਰਚੇ ਨੇ ਕਿਸਾਨ ਭਵਨ ਚੰਡੀਗੜ੍ਹ ’ਚ ਸੱਦੀ ਸਾਂਝੀ ਭਰਵੀਂ ਮੀਟਿੰਗ 

Punjab News : ਕਿਹਾ -ਮੰਗਾਂ ਬਾਰੇ ਕਿਸੇ ਵੀ ਧਰਨੇ ਜਾਂ ਮੰਗ ਪੱਤਰਾਂ ਦੀ ਜ਼ਰੂਰਤ ਨਹੀਂ ਇਹ ਸਰਕਾਰ ਦੇ ਮੁੱਢਲੇ ਫ਼ਰਜ਼

Chandigarh News in Punjabi : ਅੱਜ ਕਿਸਾਨ ਭਵਨ ਵਿੱਚ ਧਾਰਮਿਕ ਸ਼ਖਸ਼ੀਅਤਾਂ ਕਿਸਾਨ ਯੂਨੀਅਨ ਮਜ਼ਦੂਰ ਯੂਨੀਅਨ ਵਪਾਰਕ ਜਥੇਬੰਦੀਆਂ ਪੰਥਕ ਜਥੇਬੰਦੀਆਂ ਦੀ ਸਾਂਝੀ ਭਰਵੀਂ ਮੀਟਿੰਗ ਨੇ ਕੌਮੀ ਇਨਸਾਫ ਮੋਰਚਾ ਦੇ ਲਗਭਗ 30 ਮਹੀਨਿਆਂ ਤੋਂ ਚੰਡੀਗੜ੍ਹ ’ਚ ਚੱਲ ਰਹੇ ਸੰਘਰਸ਼ ਨੂੰ ਨਵਾਂ ਮੋੜ ਅਤੇ ਸ਼ਕਤੀ ਦਿੱਤੀ।

ਅੱਜ ਦੀ ਮੀਟਿੰਗ ਨੇ ਜਿੱਥੇ ਸਰਕਾਰ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਕੀਤਾ ਹੈ ਉੱਥੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵੀ ਪੱਕਾ ਕਰਨ ਵੱਲ ਤੋਰਿਆ ਹੈ। ਮੀਟਿੰਗ ਵਿੱਚ ਕੌਮੀ ਇਨਸਾਫ ਮੋਰਚੇ ਦੀਆਂ ਤਿੰਨ ਮੰਗਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਤੇ ਕਾਨੂੰਨ ਬਣਾਉਣਾ,  ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਅਤੇ ਬਹਿਬਲ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਬਾਰੇ ਮੀਟਿੰਗ ਵਿੱਚ ਬੁਲਾਰਿਆ ਨੇ ਕਿਹਾ ਕਿ ਇਹਨਾਂ ਮੰਗਾਂ ਬਾਰੇ ਕਿਸੇ ਵੀ ਧਰਨੇ ਜਾਂ ਮੰਗ ਪੱਤਰਾਂ ਦੀ ਜਰੂਰਤ ਨਹੀਂ ਇਹ ਸਰਕਾਰ ਦੇ ਮੁੱਢਲੇ ਫਰਜ਼ ਬਣਦੇ ਹਨ।

ਪੰਜਾਬ ਸਰਕਾਰ ਨੰਗਾ ਚਿੱਠਾ ਝੂਠ ਬੋਲ ਰਹੀ ਹੈ ਕਿ ਇਹ ਕੇਵਲ ਕੇਂਦਰ ਸਰਕਾਰ ਦਾ ਮਾਮਲਾ ਹੈ ਪੰਜਾਬ ਸਰਕਾਰ ਜਥੇਦਾਰ ਜਗਤਾਰ ਸਿੰਘ ਹਵਾਰਾ, ਸਰਦਾਰ ਬਲਵੰਤ ਸਿੰਘ ਰਾਜੋਆਣਾ , ਪਰਮਜੀਤ ਸਿੰਘ ਭਿਓਰਾ ਅਤੇ ਹੋਰਨਾਂ ਦੀਆਂ ਰਿਹਾਈਆਂ ਅਤੇ ਪੈਰੋਲ ਸਬੰਧੀ ਉੱਚ ਅਦਾਲਤਾਂ ਅਤੇ ਕੇਂਦਰ ਸਰਕਾਰ ਨੂੰ ਰਿਹਾਈਆਂ ਦੇ ਵਿਰੋਧ ਵਿੱਚ ਰਿਪੋਰਟਾਂ ਭੇਜ ਰਹੀ ਹੈ।

ਬਹਿਬਲ ਗੋਲੀ ਕਾਂਡ ਦੇ ਕੇਸ ਵਿੱਚ  ਆਪਣੀ ਬਣਾਈ ਹੋਈ ਸਿੱਟ ਦਾ ਸਿੱਟਾ ਰਿਪੋਰਟ ਵੀ ਲਾਗੂ ਨਹੀਂ ਕਰ ਰਹੀ। ਇਸੇ ਤਰ੍ਹਾਂ ਪਿਛਲੀਆਂ ਸਰਕਾਰਾਂ ਦੇ ਰਸਤੇ ਤੇ ਚਲਦਿਆਂ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਪਰੋਲ ਕਰ ਸਕਦੀ ਹੈ ਅਤੇ ਰਿਹਾਈਆਂ ਦੀ ਸਿਫਾਰਿਸ਼ ਕੇਂਦਰ ਸਰਕਾਰ ਨੂੰ ਕਰ ਸਕਦੀ ਹੈ ਪਰ ਸਰਕਾਰ ਇਸ ਪਾਸੇ ਨਹੀਂ ਵੱਧ ਰਹੀ।  30 ਮਹੀਨਿਆਂ ਤੋਂ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੀ ਗੱਲ ਸੁਣਨ ਲਈ ਵੀ ਸਰਕਾਰ ਤਿਆਰ ਨਹੀਂ ਹੈ। ਇਹ ਸਰਕਾਰ ਦੀ ਤਾਨਾਸ਼ਾਹੀ ਅਤੇ ਹੰਕਾਰ ਦਾ ਪ੍ਰਤੀਕ ਹੈ। ਸਰਕਾਰ ਦੇ ਸਰਵਈਏ ਵਿਰੁੱਧ 15 ਮਈ ਨੂੰ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਉੱਤੇ ਰੋਸ ਮਾਰਚ ਕੀਤੇ ਜਾਣਗੇ ਅਤੇ ਐਸਡੀਐਮ ਨੂੰ ਪੰਜਾਬ ਦੇ ਰਾਜਪਾਲ ਅਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਚੇਤਾਵਨੀ ਪੱਤਰ ਦਿੱਤੇ ਜਾਣਗੇ ਸੂਬੇ ਅਤੇ ਦੇਸ਼ ਦੇ ਇਹਨਾਂ ਮੁਖੀਆਂ ਨੂੰ ਚੇਤਾਵਣੀ ਪੱਤਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ ਕਿ ਦੇਸ਼ ਦੀਆਂ ਸਰਕਾਰਾਂ ਤਾਨਾਸ਼ਾਹੀ ਵੱਲ ਵੱਧ ਰਹੀਆਂ ਹਨ ਇਹ ਰੋਸ ਮਾਰਚ ਕੌਮੀ ਇਨਸਾਫ ਦੀਆਂ ਮੁੱਖ ਮੰਗਾਂ ਉੱਤੇ ਤਹਿਸੀਲਾਂ ਦੇ ਨੇੜਲੇ ਗੁਰਦੁਆਰਿਆਂ ਤੋਂ ਕੀਤੇ ਜਾਣਗੇ।

ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਸੱਦ ਕੇ ਗ੍ਰਿਫਤਾਰ ਕਰਨ ਦੀ ਧੋਖੇ ਨਾਲ ਕੀਤੀ ਕਾਰਵਾਈ ਤੇ ਰਾਜਸੀ ਇਖਲਾਕਹੀਣਤਾ ਦੀ ਨਿਖੇਧੀ ਕੀਤੀ ਗਈ ਕਿਸਾਨਾਂ ਸਿਰ ਸੜਕਾਂ ਤੇ ਰਸਤੇ ਬੰਦ ਕਰਨ ਦਾ ਮੜਿਆ ਗਿਆ ਦੋਸ਼ ਪੂਰੀ ਤਰ੍ਹਾਂ ਗਲਤ ਸੀ ਜਦੋਂ ਕਿ ਰਸਤਾ ਹਰਿਆਣਾ ਦੀ ਸਰਕਾਰ ਵੱਲੋਂ ਬੰਦ ਕੀਤਾ ਗਿਆ ਸੀ । ਜਮਹੂਰੀ ਢੰਗ ਨਾਲ ਦਿੱਤੇ ਜਾ ਰਹੇ ਧਰਨੇ ਉੱਤੇ ਪੁਲਿਸ ਨੇ ਵਿਦੇਸ਼ੀ ਹਮਲਾਵਰਾਂ ਵਾਂਗ ਹਮਲਾ ਕੀਤਾ ਅਤੇ ਕਿਸਾਨਾਂ ਦਾ ਸਮਾਨ ਚੋਰੀ ਕੀਤਾ ਤੇ ਕਰਵਾਇਆ ਪੰਜਾਬ ਦੀ ਜਨਤਾ ਨੂੰ ਇਸ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਅਤੇ ਕਿਸਾਨਾਂ ਦੇ ਨੁਕਸਾਨ ਦੀ ਪੂਰਨ ਤੌਰ ਤੇ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇ ।

ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਪੰਥਕ ਜਥੇਬੰਦੀਆਂ ਧਾਰਮਿਕ ਸ਼ਖਸ਼ੀਅਤਾਂ ਦੇ ਕੌਮੀ ਇਨਸਾਫ ਮੋਰਚੇ ਦੇ ਪ੍ਰਮੁੱਖ ਆਗੂ ਪ੍ਰੋ . ਮਨਜੀਤ ਸਿੰਘ ਸਾਬਕਾ ਜੱਥੇਦਾਰ ਸ੍ਰੀ ਆਕਾਲ ਤਖਤ ਸਾਹਿਬ,ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ, ਬਾਪੂ ਗੁਰਚਰਨ ਸਿੰਘ , ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਨਿਹੰਗ ਸਿੰਘ ਰਾਜਾ ਰਾਜ ਸਿੰਘ ,ਬਲਵਿੰਦਰ ਸਿੰਘ ਫਿਰੋਜ਼ਪੁਰ, ਡਾ . ਦਰਸ਼ਨ ਪਾਲ ਸਿੰਘ ਕੇ ਕੇ ਯੂ, ਬਲਵੀਰ ਸਿੰਘ ਰਾਜੇਵਾਲ ,ਸੁਰਜੀਤ ਸਿੰਘ ਫੂਲ ਬੀ. ਕੇ. ਯੂ., ਸਤਨਾਮ ਸਿੰਘ ਬਹਿਰੂ,ਜਸਬੀਰ ਸਿੰਘ ਸਿੱਧੂਪੁਰ ਯੂਨੀਅਨ,ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਰੇਸ਼ਮ ਸਿੰਘ ਕਾਦੀਆਂ ਕਿਸਾਨ ਯੂਨੀਅਨ ,ਮਜ਼ਦੂਰ ਆਗੂ ਤਰਸੇਮ ਯੋਧਾਂ ਮੌਜੂਦ ਸਨ।  

ਅੱਜ ਦੀ ਮੀਟਿੰਗ ਵਿੱਚ ਜਿਵੇਂ ਦੇਸ਼ ਦੇ ਦੂਜੇ ਰਾਜਾਂ ਵਿੱਚ ਪਾਕਿਸਤਾਨ ਨਾਲ ਵਪਾਰ ਚੱਲ ਰਿਹਾ ਹੈ ਇਸੇ ਤਰ੍ਹਾਂ ਪੰਜਾਬ ਨਾਲ ਲੱਗਦੇ ਵਪਾਰਕ ਰਸਤੇ ਖੋਲਣ ਦੀ ਵੀ ਮੰਗ ਕੀਤੀ ਗਈ।  ਇਸ ਮੌਕੇ ਸੁਖਜੀਤ ਸਿੰਘ ਖੋਸਾ,ਰਵਿੰਦਰ ਸਿੰਘ ਵਜੀਦਪੁਰ,ਬਲਵਿੰਦਰ ਸਿੰਘ ਕਾਲਾ ਝਾੜ, ਬੂਟਾ ਸਿੰਘ ਰਨਸ਼ੀਹ,ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਐਡਵੋਕੇਟ ਗੁਰਸ਼ਰਨ ਸਿੰਘ, ਇਕਬਾਲ ਸਿੰਘ ਦਿੱਲ੍ਹੀ ,ਦਲਜੀਤ ਸਿੰਘ ,ਹਰੀ ਸਿੰਘ ਅਕਾਲ ਫੌਜ, ਕਰਮਜੀਤ ਸਿੰਘ ਨੰਬਰਦਾਰ ਚਿੱਲਾ,ਪਾਲ ਸਿੰਘ ਘੜੂੰਆਂ, ਗੁਰਦੀਪ ਸਿੰਘ ਭੱਟੀ ਕਿਸਾਨ ਮਜਦੂਰ ਆਗੂ ,ਮਨੋਜ ਸ਼ੇਖਾਵਤ ਖਾਪ ਪੰਚਾਇਤ, ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਬਲਬੀਰ ਸਿੰਘ ਬੈਰਮਪੁਰ,  ਬਲਜੀਤ ਸਿੰਘ ਭਾਊ,ਰਾਜਾ ਸਿੰਘ ਜਾਟ ਮਹਾਂ ਸਭਾ, ਤਲਵਿੰਦਰ ਗਿੱਲ ਯੂਥ ਆਗੂ ਬੀਕੇਯੂ ਤੋਤੇਵਾਲ ਸਮੇਤ ਸੈਕੜੇ ਨੁਮਾਇੰਦਾ ਆਗੂ ਹਾਜ਼ਰ ਸਨ ।

(For more news apart from  National Justice Front held a joint plenary meeting Kisan Bhawan, Chandigarh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement