Chandigarh News : ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਵਕੀਲਾਂ ਤੇ ਸਾਬਕਾ ਸਿੱਖ ਜੱਜਾਂ ਦੀ ਅਹਿਮ ਮੀਟਿੰਗ 
Published : May 17, 2025, 1:57 pm IST
Updated : May 17, 2025, 4:07 pm IST
SHARE ARTICLE
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Chandigarh News : ਇਕੱਤਰਤਾ 'ਚ ਪਟੀਸ਼ਨ ਵਾਪਸ ਨਾ ਲੈਣ ਅਤੇ ਦ੍ਰਿੜਤਾ ਨਾਲ ਅੱਗੇ ਵੱਧਣ ਦੇ ਵਿਚਾਰ ਆਏ ਸਾਹਮਣੇ 

Chandigarh News in Punjabi : ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਕੌਮੀ ਮਾਮਲਾ ਹੈ, ਜਿਸ ਲਈ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਲੰਮੇ ਸਮੇਂ ਤੋਂ ਕਨੂੰਨੀ ਲੜਾਈ ਲੜ੍ਹ ਰਹੀ ਹੈ, ਪਰ ਸਰਕਾਰਾਂ ਦੀ ਅੜੀ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਭੁੱਗਤ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਮਾਮਲੇ ਬਾਰੇ ਫੈਸਲਾ ਲੈਣ ਲਈ ਕਹਿਣ ਦੇ ਬਾਵਜੂਦ ਵੀ ਸਰਕਾਰ ਦਾ ਰਵੱਈਆ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਆਪਣੀ ਕਾਰਜਸ਼ੈਲੀ ਵਿਚ ਸਾਰਿਆਂ ਨੂੰ ਇਕ ਸਮਾਨ ਜਾਨਣ, ਪ੍ਰੰਤੂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਅਹਿਮ ਮਾਮਲੇ ਸਬੰਧੀ ਅਪਣਾਈ ਜਾ ਰਹੀ ਪਹੁੰਚ ਸਰਕਾਰ ਦੀ ਮਨਸ਼ਾ ਤੇ ਸਵਾਲ ਖੜ੍ਹੇ ਕਰਦੀ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀ ਜਦੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਸੀ। ਇਸ ਤੇ ਵਿਚਾਰ ਲਈ ਪਹਿਲਾਂ ਸਿੱਖ ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਅਤੇ ਫੈਡਰੇਸ਼ਨਾਂ ਨਾਲ ਮੀਟਿੰਗਾਂ ਕਰਕੇ ਵਿਚਾਰ ਲਏ ਗਏ ਹਨ। ਇਸੇ ਤਹਿਤ ਅੱਜ ਦੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਈ ਰਾਜੋਆਣਾ ਦਾ ਪਟੀਸ਼ਨ ਨੂੰ ਲੈ ਕੇ ਰੋਸ਼ ਜਾਇਜ਼ ਹੈ ਅਤੇ ਉਹ ਆਪਣੇ ਅਕੀਦੇ ਤੇ ਦ੍ਰਿੜ ਹਨ, ਪ੍ਰੰਤੂ ਇਸ ਮਾਮਲੇ ਵਿਚ ਜਲਦਬਾਜ਼ੀ ਵਿਚ ਫੈਸਲਾ ਲੈਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਥ ਦਾ ਨੁਮਾਇੰਦਾ ਇਕੱਠ ਬੁਲਾ ਕੇ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਇਕੱਤਰਤਾ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਸਟਿਸ ਮਨਿੰਦਰਮੋਹਨ ਸਿੰਘ ਬੇਦੀ ਸਾਬਕਾ ਜੱਜ, ਸੀਨੀਅਰ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਜੀ ਐਸ ਬੱਲ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸਿੱਖ ਵਿਦਵਾਨ ਡਾ ਕੇਹਰ ਸਿੰਘ, ਸ. ਕਾਹਨ ਸਿੰਘ ਪੰਨੂੰ ਸਾਬਕਾ ਆਈ ਏ ਐਸ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਵਕੀਲ ਐਡਵੋਕੇਟ ਬਰਜਿੰਦਰ ਸਿੰਘ ਸੋਢੀ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਐਡਵੋਕੇਟ ਬਲਤੇਜ ਸਿੰਘ ਸਾਬਕਾ ਡੀ ਏ, ਐਡਵੋਕੇਟ ਬਲਵੰਤ ਸਿੰਘ ਗੁਲਿਆਨੀ, ਡਾ ਪੁਨੀਤ ਕੌਰ ਸੇਖੋਂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਐਡਵੋਕੇਟ ਬਲਵਿੰਦਰ ਸਿੰਘ ਸੂਦਨ, ਐਡਵੋਕੇਟ ਹਰਭਜਨ ਸਿੰਘ ਥਾਂਦੀ,  ਐਡਵੋਕੇਟ ਰਾਜੇਸ਼ਵਰ ਸਿੰਘ ਸੂਲਰ, ਸ਼੍ਰੋਮਣੀ ਕਮੇਟੀ ਸਕੱਤਰ ਇੰਜੀ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਇੰਚਾਰਜ ਸ. ਅਜ਼ਾਦਦੀਪ ਸਿੰਘ, ਮੈਨੇਜਰ ਰਾਜਿੰਦਰ ਸਿੰਘ ਟੌਹੜਾ ਆਦਿ ਹਾਜ਼ਰ ਸਨ।

 (For more news apart from Important meeting lawyers and former Sikh judges regarding the release of Balwant Singh Rajoana News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement