Chandigarh Weather: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਅੱਜ ਪਵੇਗਾ ਭਾਰੀ
Published : Jul 17, 2024, 8:27 am IST
Updated : Jul 17, 2024, 8:27 am IST
SHARE ARTICLE
Chandigarh Weather News in punjabi
Chandigarh Weather News in punjabi

Chandigarh Weather: ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਕੱਲ੍ਹ ਸ਼ਹਿਰ ਵਿਚ ਕਰੀਬ 2 ਘੰਟੇ ਮੀਂਹ ਪਿਆ। 41 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ

Chandigarh Weather News in punjabi: ਚੰਡੀਗੜ੍ਹ ਵਿਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਰੁਕ-ਰੁਕ ਕੇ ਮੀਂਹ ਪਵੇਗਾ। ਸ਼ਹਿਰ ਵਿੱਚ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ ਵੀ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.7 ਡਿਗਰੀ ਸੈਲਸੀਅਸ ਵੱਧ ਹੈ। ਮੀਂਹ ਤੋਂ ਬਾਅਦ ਤਾਪਮਾਨ 'ਚ ਜ਼ਿਆਦਾ ਗਿਰਾਵਟ ਨਹੀਂ ਆਈ ਹੈ। ਘੱਟੋ-ਘੱਟ ਤਾਪਮਾਨ ਵੀ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: Punjab News: ਰਾਜਪਾਲ ਕੋਲ ਹੀ ਰਹੇਗੀ ਯੂਨੀਵਰਸਿਟੀਆਂ ਦੇ ਕੁਲਪਤੀ ਦੀ ਤਾਕਤ 

41 ਮਿਲੀਮੀਟਰ ਮੀਂਹ ਪਿਆ
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਕੱਲ੍ਹ ਸ਼ਹਿਰ ਵਿਚ ਕਰੀਬ 2 ਘੰਟੇ ਮੀਂਹ ਪਿਆ। 41 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਸ਼ਹਿਰ ਵਿੱਚ 1 ਜੂਨ ਤੋਂ ਹੁਣ ਤੱਕ ਕੁੱਲ 179.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਅਜੇ ਵੀ ਆਮ ਨਾਲੋਂ 50% ਘੱਟ ਹੈ। ਕੱਲ੍ਹ ਦੀ ਬਰਸਾਤ ਤੋਂ ਬਾਅਦ ਹਵਾ ਵਿੱਚ ਨਮੀ 94 ਫੀਸਦੀ ਹੋ ਗਈ ਸੀ।

ਇਹ ਵੀ ਪੜ੍ਹੋ: Health News: ਚਮੜੀ ਲਈ ਵਰਦਾਨ ਹੈ ਸੰਤਰੇ ਦਾ ਛਿਲਕਾ 

ਜਦੋਂ ਕਿ ਘੱਟੋ-ਘੱਟ ਨਮੀ 63 ਫੀਸਦੀ ਦਰਜ ਕੀਤੀ ਗਈ ਹੈ। ਇਸ ਵਾਰ ਜੁਲਾਈ ਮਹੀਨੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਜੁਲਾਈ ਦੇ ਅਗਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਜਤਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਤੇ ਦਿਨ ਸ਼ਹਿਰ ਵਿੱਚ 2 ਘੰਟੇ ਦੇ ਮੀਂਹ ਦੌਰਾਨ ਕਈ ਥਾਵਾਂ ’ਤੇ ਪਾਣੀ ਭਰ ਗਿਆ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਠੋਸ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ ਰ ਮੀਂਹ ਨੇ ਪ੍ਰਸ਼ਾਸਨ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

​(For more Punjabi news apart from Chandigarh Weather News in punjabi , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement