ਖ਼ਬਰਾਂ |

ਤਾਜ਼ਾ |

ਚੰਡੀਗੜ੍ਹ ਨੂੰ ਮਿਲੀ ਵੱਡੀ ਸੌਗਾਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 4700 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
Published : Jul 17, 2026, 3:27 pm IST
Updated : Jul 17, 2026, 3:48 pm IST
SHARE ARTICLE
Chandigarh gets a big gift: Prime Minister Narendra Modi inaugurates projects worth Rs 4700 crore
Chandigarh gets a big gift: Prime Minister Narendra Modi inaugurates projects worth Rs 4700 crore

PGI ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਦਾ ਉਦਘਾਟਨ ਕੀਤਾ, ਰਿਟਾ. IAS ਇੰਦਰਜੀਤ ਸਿੱਧੂ ਦੀ ਕੀਤੀ ਤਾਰੀਫ਼

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਿਹਤ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਨਾਲ ਜੁੜੇ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਹਰਿਆਣਾ ਦੇ ਜੀਂਦ ਵਿੱਚ ਹਾਈਡ੍ਰੋਜਨ ਨਾਲ ਚੱਲਣ ਵਾਲੀ ਦੇਸ਼ ਦੀ ਪਹਿਲੀ ਟ੍ਰੇਨ ਨੂੰ ਜੀਂਦ ਅਤੇ ਸੋਨੀਪਤ ਵਿਚਕਾਰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰਿੰਗ ਕਾਲਜ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਸ ਪ੍ਰੋਗਰਾਮ ਵਿੱਚ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਕਾਂਗਰਸ ਸਾਂਸਦ ਮਨੀਸ਼ ਤਿਵਾਰੀ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਸਥਿਤ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐੱਮ.ਈ.ਆਰ.) ਵਿਖੇ ਆਧੁਨਿਕ ਮਾਂ ਅਤੇ ਬਾਲ ਕੇਂਦਰ (ਮੈਟਰਨਲ ਐਂਡ ਚਾਈਲਡ ਕੇਅਰ ਸੈਂਟਰ) ਅਤੇ ਆਧੁਨਿਕ ਨਿਊਰੋਸਾਇੰਸ ਕੇਂਦਰ ਦਾ ਉਦਘਾਟਨ ਕੀਤਾ।

ਅਧਿਕਾਰੀਆਂ ਅਨੁਸਾਰ, 300 ਬੈੱਡਾਂ ਅਤੇ ਆਧੁਨਿਕ ਡਾਕਟਰੀ ਸਹੂਲਤਾਂ ਵਾਲੇ ਮਾਂ ਅਤੇ ਬਾਲ ਕੇਂਦਰ ਨਾਲ ਮਾਵਾਂ ਅਤੇ ਬੱਚਿਆਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਪੂਰੇ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਨਿਊਰੋਸਾਇੰਸ ਕੇਂਦਰ ਵਿੱਚ ਵੱਖ-ਵੱਖ ਜਾਂਚ ਸਹੂਲਤਾਂ ਇੱਕੋ ਥਾਂ 'ਤੇ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਨਾਲ ਨਾੜੀ ਪ੍ਰਣਾਲੀ (ਨਿਊਰੋਲੋਜੀਕਲ) ਦੀਆਂ ਗੁੰਝਲਦਾਰ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਮੇਂ ਸਿਰ ਵਿਸ਼ਵ ਪੱਧਰੀ ਇਲਾਜ ਮਿਲੇਗਾ, ਨਾਲ ਹੀ ਨਿਊਰੋਸਾਇੰਸ ਦੇ ਖੇਤਰ ਵਿੱਚ ਮੈਡੀਕਲ ਖੋਜ, ਸਿੱਖਿਆ ਅਤੇ ਸਿਖਲਾਈ ਨੂੰ ਵੀ ਮਜ਼ਬੂਤੀ ਮਿਲੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਪੀ.ਜੀ.ਆਈ.ਐੱਮ.ਈ.ਆਰ., ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫਰਾਸਟ੍ਰਕਚਰ ਮਿਸ਼ਨ (PM-ABHIM) ਦੇ ਤਹਿਤ 150 ਬੈੱਡਾਂ ਵਾਲੇ ਆਧੁਨਿਕ ਗੰਭੀਰ ਦੇਖਭਾਲ (ਇੰਟੈਂਸਿਵ ਕੇਅਰ) ਬਲਾਕ ਦਾ ਵੀ ਨੀਂਹ ਪੱਥਰ ਰੱਖਿਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement