
2017 ’ਚ ਰਜਿੰਦਰ ਪਾਲ ਸਿੰਘ ਨੇ ਦਰਜ ਕਰਵਾਈ ਸੀ ਮਾਣਹਾਨੀ ਦੀ ਸ਼ਿਕਾਇਤ
Punjab and Haryana High Court Dismisses Sukhbir Badal's Petition Latest News in Punjabi ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਵਿਰੁਧ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿਤੀ।
ਜਾਣਕਾਰੀ ਅਨੁਸਾਰ ਇਹ ਮਾਮਲਾ 2017 ਦਾ ਹੈ, ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ, ਸੁਖਬੀਰ ਬਾਦਲ ਨੇ ਇਕ ਬਿਆਨ ਦਿੱਤਾ ਸੀ ਕਿ "ਕੇਜਰੀਵਾਲ ਪੰਜਾਬ ਵਿਚ ਕੱਟੜਪੰਥੀਆਂ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੇ ਅਖੰਡ ਕੀਰਤਨੀ ਜਥੇ ਨਾਲ ਨਾਸ਼ਤਾ ਕੀਤਾ, ਜੋ ਕਿ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਰਾਜਨੀਤਿਕ ਫ਼ਰੰਟ ਹੈ।" ਉਨ੍ਹਾਂ ਇਹ ਵੀ ਕਿਹਾ ਸੀ ਕਿ "ਰੱਬ ਨਾ ਕਰੇ, ਜੇ ਪੰਜਾਬ ਵਿਚ 'ਆਪ' ਦੀ ਸਰਕਾਰ ਆਉਂਦੀ ਹੈ, ਤਾਂ ਸੂਬੇ ਵਿਚ ਅਰਾਜਕਤਾ ਫੈਲ ਜਾਵੇਗੀ।"
ਇਸ ਬਿਆਨ ਤੋਂ ਬਾਅਦ ਅਖੰਡ ਕੀਰਤਨੀ ਜਥੇ ਦੇ ਮੈਂਬਰ ਰਜਿੰਦਰ ਪਾਲ ਸਿੰਘ ਨੇ ਸੁਖਬੀਰ ਬਾਦਲ ਵਿਰੁਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ।
ਬਾਅਦ ਵਿਚ, ਸੁਖਬੀਰ ਬਾਦਲ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ, ਜਿਸ ਵਿਚ ਦਲੀਲ ਦਿਤੀ ਗਈ ਕਿ ਉਨ੍ਹਾਂ ਨੇ ਅਪਣੇ ਬਿਆਨ ਵਿਚ ਸ਼ਿਕਾਇਤਕਰਤਾ ਦਾ ਨਾਮ ਵੀ ਨਹੀਂ ਲਿਆ ਸੀ। ਇਸ ਤੋਂ ਇਲਾਵਾ, ਉਹ ਉਸ ਸਮੇਂ ਰਾਜ ਦੇ ਗ੍ਰਹਿ ਮੰਤਰੀ ਸਨ ਅਤੇ ਇਸ ਲਈ ਕਾਨੂੰਨ ਵਿਵਸਥਾ ਦੇ ਮਾਮਲਿਆਂ 'ਤੇ ਬਿਆਨ ਦੇਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਸੀ।
ਹਾਲਾਂਕਿ, ਅੱਜ ਹਾਈ ਕੋਰਟ ਨੇ ਸੁਖਬੀਰ ਬਾਦਲ ਦੀ ਇਸ ਦਲੀਲ ਨੂੰ ਰੱਦ ਕਰ ਦਿਤਾ ਹੈ ਅਤੇ ਮਾਣਹਾਨੀ ਦੀ ਕਾਰਵਾਈ ਜਾਰੀ ਰੱਖਣ ਦਾ ਰਸਤਾ ਸਾਫ਼ ਕਰ ਦਿਤਾ ਹੈ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਮਾਮਲਾ ਹੇਠਲੀ ਅਦਾਲਤ ਵਿਚ ਚੱਲੇਗਾ।
(For more news apart from stay tuned to Rozana Spokesman.)