ਅਕਾਲੀ ਦਲ, ਕਾਂਗਰਸ ਤੇ BJP ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ 'ਚ ਲੱਗੇ : ਹਰਚੰਦ ਬਰਸਟ
Published : Mar 18, 2024, 5:37 pm IST
Updated : Mar 18, 2024, 5:37 pm IST
SHARE ARTICLE
Harchand Singh Barsat
Harchand Singh Barsat

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ‘ਆਪ’ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ, ਜੋ ਕਿ ਲੋਕ ਸਭਾ ਚੋਣਾਂ ਵਿੱਚ ਵੀ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਨੂੰ ਯਕੀਨੀ ਜਿੱਤ ਦਵਾਉਣਗੇ।

 ਬਰਸਟ ਨੇ ਕਿਹਾ ਕਿ ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਰਜੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦੋ ਸਾਲਾਂ ਦੌਰਾਨ 42 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਰਾਜ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਖੇਡ ਨਰਸਰੀਆਂ ਬਣਾਇਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ’ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ

ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਪਾਰਟੀ ਵਿੱਚ ਆਪਸੀ ਖਿੱਚਤਾਨ ਚੱਲ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਅਜੇ ਤੱਕ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਵੱਲੋਂ ਪੰਜਾਬ ਵਿੱਚ ਉਮੀਦਵਾਰਾਂ ਦੇ ਨਾਂ ਘੋਸ਼ਤ ਨਹੀਂ ਕੀਤੇ ਗਏ ਹਨ। 

ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement