ਖ਼ਬਰਾਂ |

ਤਾਜ਼ਾ |

ਡੱਡੂਮਾਜਰਾ ਡੰਪ ਸਫਾਈ: ਚੰਡੀਗੜ੍ਹ ਪ੍ਰਸ਼ਾਸਨ ਨੇ ਫਿਰ ਬਦਲੀ ਡੈੱਡਲਾਈਨ; ਹਾਈਕੋਰਟ ਵਿੱਚ ਹੋਈ ਸੁਣਵਾਈ
Published : Apr 18, 2026, 11:53 am IST
Updated : Apr 18, 2026, 11:55 am IST
SHARE ARTICLE
Punjab Haryana High Court
Punjab Haryana High Court

ਹੁਣ ਡੰਪ ਦੀ ਸਫਾਈ ਦਾ ਕੰਮ ਮਈ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਹੋਵੇਗਾ

ਚੰਡੀਗੜ੍ਹ: ਡੱਡੂਮਾਜਰਾ ਡੰਪ ਦੀ ਸਫ਼ਾਈ ਦੇ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਆਪਣੀ ਡੈੱਡਲਾਈਨ ਅੱਗੇ ਵਧਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਪ੍ਰਸ਼ਾਸਨ ਨੇ ਦੱਸਿਆ ਕਿ ਬੇਮੌਸਮੀ ਬਾਰਸ਼ ਕਾਰਨ ਹੁਣ ਡੰਪ ਦੀ ਸਫਾਈ ਦਾ ਕੰਮ ਮਈ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਹੋਵੇਗਾ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਕੰਮ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ।

ਪਟੀਸ਼ਨਰ-ਵਕੀਲ ਅਮਿਤ ਸ਼ਰਮਾ ਨੇ ਅਦਾਲਤ ਵਿੱਚ ਪ੍ਰਸ਼ਾਸਨ ਵਿਰੁੱਧ ਦਸਤਾਵੇਜ਼ਾਂ ਨਾਲ ਛੇੜਛਾੜ ਅਤੇ ਗਲਤ ਬਿਆਨਬਾਜ਼ੀ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਦਾਲਤ ਵਿੱਚ ਪੇਸ਼ ਕੀਤੀਆਂ ਗਈਆਂ ਰਿਪੋਰਟਾਂ ਵਿੱਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।

 ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਇਨ੍ਹਾਂ ਦੋਸ਼ਾਂ ਨੂੰ ਬਹੁਤ ਗੰਭੀਰ ਮੰਨਿਆ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਹੀ ਜਾਂਚ ਅਤੇ ਫੈਸਲੇ ਦੀ ਲੋੜ ਹੈ।

ਪ੍ਰਸ਼ਾਸਨ ਦੇ ਵਕੀਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਡੰਪ 'ਤੇ ਹੁਣ ਕੋਈ ਨਵਾਂ ਕੂੜਾ ਨਹੀਂ ਸੁੱਟਿਆ ਜਾ ਰਿਹਾ ਅਤੇ ਸਿਰਫ਼ ਪੁਰਾਣੇ ਕੂੜੇ ਨੂੰ ਹਟਾਉਣ ਦਾ ਕੰਮ ਬਾਕੀ ਹੈ, ਜੋ ਜਲਦੀ ਪੂਰਾ ਕਰ ਲਿਆ ਜਾਵੇਗਾ।

ਹਾਈਕੋਰਟ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਅਰਜ਼ੀਆਂ ਦੀਆਂ ਕਾਪੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ ਮਈ ਦੇ ਪਹਿਲੇ ਹਫ਼ਤੇ ਲਈ ਤੈਅ ਕੀਤੀ ਹੈ। ਪਟੀਸ਼ਨਰ ਨੇ ਚਿੰਤਾ ਪ੍ਰਗਟਾਈ ਕਿ ਪਿਛਲੀਆਂ ਕਈ ਸੁਣਵਾਈਆਂ ਤੋਂ ਕੰਮ ਦੀ ਰਫ਼ਤਾਰ ਬਹੁਤ ਸੁਸਤ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement