Immigration Firms Fraud : ਪੰਜ ਇਮੀਗ੍ਰੇਸ਼ਨ ਫ਼ਰਮਾਂ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਦੀ ਮਾਰੀ ਠੱਗੀ

By : BALJINDERK

Published : May 18, 2024, 12:35 pm IST
Updated : May 18, 2024, 12:35 pm IST
SHARE ARTICLE
Immigration Firms
Immigration Firms

Immigration Firms Fraud :ਦੋ ਦਿਨਾਂ 'ਚ 12 ਫ਼ਰਮਾਂ ਖ਼ਿਲਾਫ਼ ਮਾਮਲਾ ਦਰਜ ਕਰ ਚੁੱਕੀ ਹੈ ਪੁਲਿਸ 

Immigration Firms Fraud : ਚੰਡੀਗੜ੍ਹ: ਯੂਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੇ ਦੋਸ਼ 'ਚ 5 ਵੱਖ-ਵੱਖ ਇਮੀਗ੍ਰੇਸ਼ਨ ਫ਼ਰਮਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਦਰਜ ਕੀਤੇ ਹਨ। ਇਮੀਗ੍ਰੇਸ਼ਨ ਫ਼ਰਮਾਂ ਨੇ 5 ਵੱਖ- ਵੱਖ ਸ਼ਿਕਾਇਤਕਰਤਾਵਾਂ ਨਲ 25 ਲੱਖ ਰੁਪਏ ਦੀ ਠੱਗੀ ਮਾਰੀ। ਦੋ ਦਿਨਾਂ 'ਚ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚ ਕੁੱਲ 12 ਇਮੀਗ੍ਰੇਸ਼ਨ ਫ਼ਰਮਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਦਰਜ ਕਰ ਚੁੱਕੀ ਹੈ।  

ਇਹ ਵੀ ਪੜੋ:Lok Sabha Elections 2024 : ਚੋਣ ਮੈਦਾਨ ’ਚ ਅਜਿਹੇ ਉਮੀਦਵਾਰ ਜਿਨ੍ਹਾਂ ਕੋਲ ਨਾ ਕੋਈ ਘਰ ਅਤੇ ਨਾ ਕੋਈ ਜਾਇਦਾਦ 

ਪਹਿਲਾ ਕੇਸ : ਸੈਕਟਰ-37 ਦੇ ਰਹਿਣ ਵਾਲੇ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਇਮੀਗ੍ਰੇਸ਼ਨ ਫ਼ਰਮ ਖ਼ਿਲਾਫ਼ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ 'ਚ ਪੁਲਿਸ ਨੂੰ ਦੱਸਿਆ ਗਿਆ ਕਿ ਸੈਕਟਰ- 9 ਸਥਿਤ ਅਦਿੱਤਿਆ ਐਜੂਵਾਈਜ਼ ਇਮੀਗ੍ਰੇਸ਼ਨ ਕੰਸਲਟੈਂਟਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 3 ਲੱਖ 11 ਹਜ਼ਾਰ 445 ਰੁਪਏ ਦੀ ਠੱਗੀ ਮਾਰੀ ਹੈ। ਇਸ ਤੋਂ ਬਾਅਦ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ।
ਦੂਜਾ ਕੇਸ : ਸੈਕਟਰ-17 ਥਾਣਾ ਪੁਲਿਸ ਨੂੰ ਸੰਗਰੂਰ ਦੇ ਸੁਖਵਿੰਦਰ ਸਿੰਘ ਦੀ ਸ਼ਿਕਾਇਤ 'ਚ ਦੱਸਿਆ ਕਿ ਸੈਕਟਰ-17 'ਚ ਕੰਸਲਟੈਂਸੀ ਫ਼ਰਮ ਦੇ ਕੁਲਵੀਰ ਸਿੰਘ ਤੇ ਹੋਰਾਂ ਨੇ ਬੇਟੇ ਦੇ ਸਟੱਡੀ ਵੀਜ਼ੇ ਦੇ ਨਾਂ 'ਤੇ 7.28 ਲੱਖ ਰੁਪਏ ਲਏ ਪਰ ਨਾ ਵੀਜ਼ਾ ਲਗਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ। 
ਤੀਜਾ ਕੇਸ : ਅੰਮ੍ਰਿਤਸਰ ਦੇ ਅਮਨਦੀਪ ਸਿੰਘ ਨੇ ਸੈਕਟਰ-9 ਸਥਿਤ ਇਮੀਗ੍ਰੇਸ਼ਨ ਕੰਸਲਟੈਂਸੀ ਫ਼ਰਮ ਚਲਾਉਣ ਵਾਲੇ ਮਨਪ੍ਰੀਤ ਸਿੰਘ ਤੇ ਹੋਰਾਂ ਖ਼ਿਲਾਫ਼ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਦੱਸਿਆ ਕਿ 1.20 ਲੱਖ ਰੁਪਏ ਲੈ ਕੇ ਵੀ ਵਿਦੇਸ਼ ਨਹੀਂ ਭੇਜਿਆ।
ਚੌਥਾਂ ਕੇਸ ਪਟਿਆਲਾ ਤੋਂ ਆਇਆ ਹੈ। ਪੰਜਵਾਂ ਕੇਸ ਸੰਗਰੂਰ ਦੀ ਰਹਿਣ ਵਾਲੀ ਸਰਬਜੀਤ ਕੌਰ ਨੇ ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

(For more news apart from  Five immigration firms Fraud 25 lakhs in name of sending abroad News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement