Chandigarh News: ਚੋਣ ਜ਼ਾਬਤੇ ਦੌਰਾਨ ਚੰਡੀਗੜ੍ਹ ਵਿਚ ਫੜੀ ਗਈ 20 ਲੱਖ ਦੀ ਵਿਦੇਸ਼ੀ ਸ਼ਰਾਬ
Published : May 18, 2024, 12:27 pm IST
Updated : May 18, 2024, 12:27 pm IST
SHARE ARTICLE
Foreign liquor worth 20 lakhs seized in Chandigarh during election campaign Chandigarh News
Foreign liquor worth 20 lakhs seized in Chandigarh during election campaign Chandigarh News

Chandigarh News: ਗੋਦਾਮ ਵਿਚ ਰੇਡ ਮਾਰਨ 'ਤੇ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ

Foreign liquor worth 20 lakhs seized in Chandigarh during election campaign Chandigarh News" ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਹੈ। ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿਤੀ ਹੈ।

ਇਹ ਵੀ ਪੜ੍ਹੋ: Indian Postal Department News: ਭਾਰਤੀ ਡਾਕ ਵਿਭਾਗ ’ਚ ਨਿਕਲਣਗੀਆਂ 40 ਹਜ਼ਾਰ ਆਸਾਮੀਆਂ

ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਆਬਕਾਰੀ ਵਿਭਾਗ ਵਲੋਂ ਸ਼ਰਾਬ ਦੇ ਗੋਦਾਮਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਇਹ ਸ਼ਰਾਬ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ: TarnTaran News; ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤ ਗਏ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਮੌਤ  

ਭਾਰਤ ਵਿਚ ਬਣਦੀ ਹੈ ਇਹ ਵਿਦੇਸ਼ੀ ਸ਼ਰਾਬ 
ਆਬਕਾਰੀ ਵਿਭਾਗ ਵਲੋਂ ਦੱਸਿਆ ਗਿਆ ਹੈ ਕਿ ਇਹ ਵਿਦੇਸ਼ੀ ਬਰਾਂਡ ਦੀ ਸ਼ਰਾਬ ਹੈ ਪਰ ਇਸਨੂੰ ਭਾਰਤ ਵਿੱਚ ਹੀ ਬਣਾਇਆ ਗਿਆ ਹੈ। ਇਸ ਦੌਰਾਨ ਆਬਕਾਰੀ ਵਿਭਾਗ ਦੇ ਕਮਿਸ਼ਨਰ ਰੁਪੇਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਸ਼ਰਾਬ ਦੀ ਸਪਲਾਈ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਲਈ ਸਾਰਿਆਂ ਨੂੰ ਆਬਕਾਰੀ ਐਕਟ 1914 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਵਿਭਾਗ ਇਸ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਰੀ ਕੀਤਾ ਹੈਲਪਲਾਈਨ ਨੰਬਰ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਭਾਗ ਨੇ ਆਬਕਾਰੀ ਵਿਭਾਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਲੈਂਡਲਾਈਨ ਨੰਬਰ ਜਾਰੀ ਕੀਤਾ ਹੈ। ਇਹ ਨੰਬਰ 7 ਦਿਨ ਅਤੇ 24 ਘੰਟੇ ਚਾਲੂ ਰਹੇਗਾ। ਇਸ ਦੇ ਲਈ ਵਿਭਾਗ ਵੱਲੋਂ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਵਿਭਾਗ ਪ੍ਰਾਪਤ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰੇਗਾ। ਵਿਭਾਗ ਨੇ ਇਹ ਨੰਬਰ ਆਪਣੀ ਵੈੱਬਸਾਈਟ 'ਤੇ ਵੀ ਪਾ ਦਿੱਤਾ ਹੈ। ਵਿਭਾਗ ਨੇ ਲੋਕਾਂ ਲਈ 017-2299 0301 ਨੰਬਰ ਜਾਰੀ ਕੀਤਾ ਹੈ।

(For more Punjabi news apart from Foreign liquor worth 20 lakhs seized in Chandigarh during election campaign Chandigarh News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement