ਖ਼ਬਰਾਂ |

ਤਾਜ਼ਾ |

NCB ਚੰਡੀਗੜ੍ਹ ਅਤੇ ਚੰਡੀਗੜ੍ਹ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ‘ਆਈਸ' ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

By : JAGDISH

Published : Jun 18, 2026, 9:02 pm IST
Updated : Jun 18, 2026, 9:02 pm IST
SHARE ARTICLE
NCB Chandigarh and Chandigarh Police bust ‘Ice' drug syndicate linked to Pakistan
NCB Chandigarh and Chandigarh Police bust ‘Ice' drug syndicate linked to Pakistan

793 ਗ੍ਰਾਮ ਮੈਥਾਮਫੇਟਾਮਾਈਨ (ਆਈਸ), 10 ਗ੍ਰਾਮ ਹੈਰੋਇਨ, 250 ਗ੍ਰਾਮ ਪੋਪੀ ਹੋਈ ਬਰਾਮਦ

ਚੰਡੀਗੜ੍ਹ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਚੰਡੀਗੜ੍ਹ ਜ਼ੋਨਲ ਯੂਨਿਟ ਅਤੇ ਚੰਡੀਗੜ੍ਹ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਟ੍ਰਾਈਸਿਟੀ ਖੇਤਰ ਵਿੱਚ ਸਰਗਰਮ ਇੱਕ ਵੱਡੇ ਡਰੱਗ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਹ ਮਾਡਿਊਲ ਪੰਜਾਬ ਦੇ ਖਰੜ ਵਿੱਚ ਕੰਮ ਕਰ ਰਿਹਾ ਸੀ ਅਤੇ ਇਸ ਦੇ ਤਾਰ ਪਾਕਿਸਤਾਨ ਅਧਾਰਿਤ ਡਰੱਗ ਸਿੰਡੀਕੇਟ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਹੈ।

ਜਾਂਚ ਦੀ ਸ਼ੁਰੂਆਤ 12 ਜੂਨ 2026 ਨੂੰ ਇੱਕ ਸ਼ੱਕੀ ਵਾਹਨ ਨੂੰ ਰੋਕ ਕੇ ਕੀਤੀ ਗਈ। ਇਹ ਵਾਹਨ ਇੱਕ ਪ੍ਰੈਕਟਿਸਿੰਗ ਵਕੀਲ ਵੱਲੋਂ ਵਰਤਿਆ ਜਾ ਰਿਹਾ ਸੀ। ਤਲਾਸ਼ੀ ਦੌਰਾਨ ਗੱਡੀ ਵਿੱਚੋਂ 93 ਗ੍ਰਾਮ ਮੈਥਾਮਫੇਟਾਮਾਈਨ (ਆਈਸ) ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਖਰੜ ਸਥਿਤ ਇੱਕ ਫਲੈਟ ’ਤੇ ਛਾਪੇਮਾਰੀ ਕੀਤੀ ਗਈ, ਜਿੱਥੋਂ 700 ਗ੍ਰਾਮ ਮੈਥਾਮਫੇਟਾਮਾਈਨ (ਆਈਸ) ਅਤੇ 250 ਗ੍ਰਾਮ ਪੋਪੀ ਸਟਰਾਅ (ਅਫੀਮ ਪੋਸਤ) ਬਰਾਮਦ ਹੋਏ। ਮੌਕੇ ’ਤੇ ਮੌਜੂਦ ਇੱਕ ਮਹਿਲਾ ਨੂੰ ਵੀ ਇਸ ਗੈਰਕਾਨੂੰਨੀ ਗਤੀਵਿਧੀ ਵਿੱਚ ਸਹਿਯੋਗ ਦੇਣ ਦੇ ਦੋਸ਼ ਹੇਠ ਹਿਰਾਸਤ ਵਿੱਚ ਲੈ ਕੇ ਗ੍ਰਿਫ਼ਤਾਰ ਕੀਤਾ ਗਿਆ। ਕੁੱਲ ਬਰਾਮਦਗੀ 793 ਗ੍ਰਾਮ ਮੈਥਾਮਫੇਟਾਮਾਈਨ (ਆਈਸ), 10 ਗ੍ਰਾਮ ਹੈਰੋਇਨ, 250 ਗ੍ਰਾਮ ਪੋਪੀ ਸਟਰਾਅ

ਅਧਿਕਾਰੀਆਂ ਅਨੁਸਾਰ ਬਰਾਮਦ ਕੀਤੀ ਗਈ ਮੈਥਾਮਫੇਟਾਮਾਈਨ ਦੀ ਮਾਤਰਾ NDPS ਐਕਟ ਤਹਿਤ ਨਿਰਧਾਰਤ ਵਪਾਰਕ ਮਾਤਰਾ ਤੋਂ ਕਰੀਬ 16 ਗੁਣਾ ਵੱਧ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁੱਖ ਦੋਸ਼ੀ ਖ਼ਿਲਾਫ਼ ਪਹਿਲਾਂ ਵੀ 25 ਦਸੰਬਰ 2023 ਨੂੰ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਐਫਆਈਆਰ ਨੰਬਰ 476 ਦਰਜ ਕੀਤੀ ਜਾ ਚੁੱਕੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਸੁਚੱਜੇ ਢੰਗ ਨਾਲ ਚੱਲ ਰਿਹਾ ਡਰੱਗ ਤਸਕਰੀ ਨੈੱਟਵਰਕ ਪਾਕਿਸਤਾਨ ਅਧਾਰਿਤ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਹੈ। ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement